ਕਰਨਾਲ ਮਹਾਂਪੰਚਾਇਤ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਵੱਲ ਕੀਤਾ ਕੂਚ, ਟਕਰਾਅ ਦੀ ਸੰਭਾਵਨਾ

By  Shanker Badra September 7th 2021 03:36 PM -- Updated: September 7th 2021 05:55 PM

ਕਰਨਾਲ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਆਗੂਆਂ ਨੇ ਹਰਿਆਣਾ ਦੇ ਕਰਨਾਲ (Karnal) ਵਿੱਚ ਕਿਸਾਨ ਮਹਾਂਪੰਚਾਇਤ (Karnal Kisan Mahapanchayat) ਬੁਲਾਈ ਹੈ। ਇਸ ਮਹਾਂਪੰਚਾਇਤ ਦੇ ਵਿਚਕਾਰ ਕਿਸਾਨਾਂ ਦੀ 11 ਮੈਂਬਰੀ ਕਮੇਟੀ ਨੇ ਅੱਜ ਜ਼ਿਲ੍ਹਾ ਸਕੱਤਰੇਤ ਵਿੱਚ ਹਰਿਆਣਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਹੈ , ਜੋ ਕਿ ਬੇਸਿੱਟਾ ਰਹੀ ਹੈ। [caption id="attachment_531017" align="aligncenter" width="300"]Karnal Mini-Secreatriat gherao: Talks between farm leaders, administrative officials fail ਕਰਨਾਲ : ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਮਹਾਂਪੰਚਾਇਤ 'ਚ ਪੁੱਜੇ ਕਿਸਾਨ ਆਗੂ[/caption] -ਕਰਨਾਲ ਦੀ ਅਨਾਜ ਮੰਡੀ ਵਿੱਚ ਮਹਾਪੰਚਾਇਤ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਘਿਰਾਓ ਲਈ ਮਾਰਚ ਕੀਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਹਾਲਤ ਵਿੱਚ ਮਿੰਨੀ ਸਕੱਤਰੇਤ ਦੀ ਘੇਰਾਬੰਦੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਨਾ ਹੀ ਐਨਐਚ 44 ਨੂੰ ਰੁਕਾਵਟ ਬਣਨ ਦਿੱਤੀ ਜਾਵੇਗੀ। -ਮਿੰਨੀ ਸਕੱਤਰੇਤ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ। -ਇਸ ਦੌਰਾਨ ਗੁਰਨਾਮ ਸਿੰਘ ਚੜੂਨੀ ਅਤੇ ਹੋਰ ਕਿਸਾਨਾਂ ਨੇ ਗ੍ਰਿਫਤਾਰੀ ਦਿੱਤੀ ਹੈ। ਪੰਚਾਇਤ ਵਾਲੀ ਥਾਂ 'ਤੇ ਤਣਾਅ ਦੀ ਸਥਿਤੀ ਹੈ। ਰਾਕੇਸ਼ ਟਿਕੈਤ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਨੇਤਾਵਾਂ ਨੂੰ ਨਮਸਤੇ ਚੌਕ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। [caption id="attachment_531027" align="aligncenter" width="300"] ਕਰਨਾਲ : ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਮਹਾਂਪੰਚਾਇਤ 'ਚ ਪੁੱਜੇ ਕਿਸਾਨ ਆਗੂ[/caption] ਕੁਝ ਸਮੇਂ ਪਹਿਲੇ ਮੀਟਿੰਗ ਵਿੱਚ ਕਿਸਾਨਾਂ ਦੀ ਤਰਫੋਂ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ , ਰਾਕੇਸ਼ ਟਿਕੈਤ, ਯੋਗਿੰਦਰ ਯਾਦਵ, ਬਲਬੀਰ ਸਿੰਘ ਰਾਜੇਵਾਲ, ਅਜੇ ਰਾਣਾ, ਸੁਖਵਿੰਦਰ ਸਿੰਘ, ਸੁਰੇਸ਼ ਕੋਠ, ਰਾਮਪਾਲ ਚਾਹਲ, ਡਾ: ਦਰਸ਼ਨ ਪਾਲ, ਵਿਕਾਸ ਸ਼ਿਖਰ ਅਤੇ ਇੰਦਰਜੀਤ ਹਾਜ਼ਰ ਸਨ। ਦਰਅਸਲ 'ਚ ਕਿਸਾਨਾਂ ਦੀਆਂ ਤਿੰਨ ਮੁੱਖ ਮੰਗਾਂ ਹਨ। ਜਿਸ ਵਿੱਚ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 25 ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ, ਜ਼ਖਮੀ ਕਿਸਾਨਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਅਤੇ ਦੋਸ਼ੀ ਐਸਡੀਐਮ ਸਮੇਤ ਸਾਰੇ ਪੁਲਿਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। [caption id="attachment_531028" align="aligncenter" width="301"] ਕਰਨਾਲ : ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਮਹਾਂਪੰਚਾਇਤ 'ਚ ਪੁੱਜੇ ਕਿਸਾਨ ਆਗੂ[/caption] ਇਸ ਮਗਰੋਂ ਕਿਸਾਨ ਆਗੂ ਕਰਨਾਲ ਮਹਾਂਪੰਚਾਇਤ ਲਈ ਰਵਾਨਾ ਹੋਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਸ਼ਾਂਤੀ ਨਾਲ ਆਪਣੀ ਆਵਾਜ਼ ਬੁਲੰਦ ਕਰਾਂਗੇ, ਜੇਕਰ ਪੁਲਿਸ ਨੇ ਲਾਠੀ ਚਲਾਈ ਤਾਂ ਅਸੀਂ ਖਾਵਾਂਗੇ ਪਰ ਸਰਕਾਰੀ ਪ੍ਰਸ਼ਾਸਨ ਦਾ ਰਵੱਈਆ ਮਾੜਾ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਜਨਤਾ ਫੈਸਲਾ ਕਰੇਗੀ। ਇਸ ਦੇ ਨਾਲ ਹੀ ਯੋਗੇਂਦਰ ਯਾਦਵ ਨੇ ਕਿਹਾ ਪਹਿਲਾਂ ਸਭ ਤੋਂ ਪਹਿਲਾਂ ਅਸੀਂ ਕਹਾਂਗੇ ਕਿ ਸਾਡਾ ਸਿਰ ਫੋੜੋ। [caption id="attachment_531029" align="aligncenter" width="300"] ਕਰਨਾਲ : ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਮਹਾਂਪੰਚਾਇਤ 'ਚ ਪੁੱਜੇ ਕਿਸਾਨ ਆਗੂ[/caption] ਓਧਰ ਹਰਿਆਣਾ ਸਰਕਾਰ ਦੇ ਮੰਤਰੀ ਅਨਿਲ ਵਿੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਰੈਲੀ ਕਰਨ ਦੀ ਅਪੀਲ ਕੀਤੀ ਹੈ। ਰਨਾਲ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਸੋਮਵਾਰ ਦੁਪਹਿਰ 12:30 ਵਜੇ ਤੋਂ ਮੰਗਲਵਾਰ ਅੱਧੀ ਰਾਤ ਤੱਕ ਬੰਦ ਰਹਿਣਗੀਆਂ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਇੰਟਰਨੈਟ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਕਰਨਾਲ ਤੋਂ ਇਲਾਵਾ ਕੁਰੂਕਸ਼ੇਤਰ, ਕੈਥਲ, ਪਾਣੀਪਤ ਅਤੇ ਜੀਂਦ ਸ਼ਾਮਲ ਹਨ। -PTCNews

Related Post