ਭਿੰਡਰਾਂਵਾਲੇ ਦੀ ਤਸਵੀਰ ਨੂੰ ਲੈ ਕੇ ਛਿੜਿਆ ਵਿਵਾਦ ,ਖ਼ਾਲਿਸਤਾਨੀ ਸਮਰਥਕਾਂ ਨੇ ਕੀਤਾ ਹੰਗਾਮਾ

By  Shanker Badra September 29th 2018 01:17 PM

ਭਿੰਡਰਾਂਵਾਲੇ ਦੀ ਤਸਵੀਰ ਨੂੰ ਲੈ ਕੇ ਛਿੜਿਆ ਵਿਵਾਦ ,ਖ਼ਾਲਿਸਤਾਨੀ ਸਮਰਥਕਾਂ ਨੇ ਕੀਤਾ ਹੰਗਾਮਾ:ਕਰਨਾਲ ਵਿੱਚ ਭਿੰਡਰਾਂਵਾਲੇ ਦੀ ਤਸਵੀਰ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ।ਜਿਸ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗੁਰਦੁਆਰੇ ਵਿੱਚ ਭਿੰਡਰਾਂਵਾਲੇ ਦੀ ਤਸਵੀਰ ਲਗਾਉਣ ਕਾਰਨ ਸਮਾਗਮ ਰੱਦ ਕਰ ਦਿੱਤਾ ਹੈ।ਗੁਰਦੁਆਰਾ ਸਾਹਿਬ ਵਿੱਚ ਭਿੰਡਰਾਂਵਾਲੇ ਦੀ ਤਸਵੀਰ ਲੱਗੀ ਹੋਣ ਕਾਰਨ ਮਨੋਹਰ ਲਾਲ ਖੱਟਰ ਨੇ ਉਥੇ ਜਾਣ ਤੋਂ ਇਨਕਾਰ ਕਰ ਦਿੱਤਾ।ਜਿਸ ਤੋਂ ਬਾਅਦ ਸਿੱਖਾਂ ਨੇ ਉਨ੍ਹਾਂ ਦਾ ਵਿਰੁੱਧ ਪ੍ਰਦਰਸ਼ਨ ਕੀਤਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਿੰਡ ਡਾਚਰ ਦੇ ਇੱਕ ਤੀਰਥ ਥਾਂ 'ਤੇ ਗਏ ਸੀ।ਇਸ ਤੋਂ ਬਾਅਦ ਉਨ੍ਹਾਂ ਨੇ ਗੁਰੂਦੁਆਰੇ ਵੀ ਜਾਣਾ ਸੀ ਪਰ ਗੁਰਦੁਆਰੇ ਵਿੱਚ ਭਿੰਡਰਾਂਵਾਲੇ ਦੀ ਤਸਵੀਰ ਲੱਗੀ ਹੋਣ ਕਾਰਨ ਉਹ ਉੱਥੇ ਨਹੀਂ ਗਏ ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਖ਼ਾਲਿਸਤਾਨੀ ਸਮਰਥਕਾਂ ਨੇ ਪਹਿਲਾਂ ਫ਼ਾਇਰ ਬ੍ਰਿਗੇਡ ਦੀ ਗੱਡੀ ਦੇ ਸ਼ੀਸ਼ੇ ਤੋੜੇ ਅਤੇ ਐਫਐਸਐਲ ਟੀਮ ਦੀ ਗੱਡੀ 'ਤੇ ਵੀ ਪੱਥਰ ਸੁੱਟੇ ਹਨ।

ਦੱਸਿਆ ਜਾਂਦਾ ਹੈ ਕਿ ਜਿਸ ਗੁਰਦੁਆਰੇ ਵਿੱਚ ਭਿੰਡਰਾਂਵਾਲੇ ਦੀ ਤਸਵੀਰ ਲੱਗੀ ਸੀ, ਉਥੇ ਸੀਆਈਡੀ ਟੀਮ ਨੇ ਇਸ ਨੂੰ ਹਟਾਉਣ ਲਈ ਕਿਹਾ ਸੀ ਪਰ ਉਸ ਤਸਵੀਰ ਨੂੰ ਉੱਥੋ ਹਟਾਇਆ ਨਹੀਂ ਗਿਆ।ਇਸ ਤੋਂ ਬਾਅਦ ਖੱਟਰ ਉੱਥੇ ਨਹੀਂ ਗਏ।

-PTCNews

Related Post