ਕਰਨਾਟਕ ਵਿੱਚ ਪੈਟਰੋਲ ਅਤੇ ਡੀਜ਼ਲ ਦੋ ਰੁਪਏ ਹੋਇਆ ਸਸਤਾ ,ਪੰਜਾਬ ਦੇ ਲੋਕਾਂ ਨੂੰ ਨਹੀਂ ਮਿਲੀ ਕੋਈ ਰਾਹਤ

By  Shanker Badra September 18th 2018 01:30 PM -- Updated: September 18th 2018 01:32 PM

ਕਰਨਾਟਕ ਵਿੱਚ ਪੈਟਰੋਲ ਅਤੇ ਡੀਜ਼ਲ ਦੋ ਰੁਪਏ ਹੋਇਆ ਸਸਤਾ ,ਪੰਜਾਬ ਦੇ ਲੋਕਾਂ ਨੂੰ ਨਹੀਂ ਮਿਲੀ ਕੋਈ ਰਾਹਤ:ਪੂਰੇ ਦੇਸ਼ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ,ਜਿਸ ਦਾ ਸਾਰਾ ਬੋਝ ਆਮ ਲੋਕਾਂ ਦੀ ਜੇਬ 'ਤੇ ਪੈ ਰਿਹਾ ਹੈ।ਦੇਸ਼ ਵਿੱਚ ਵੱਧ ਰਹੀਆਂ ਪੈਟਰੋਲ ਅਤੇ ਡੀਜ਼ਲ ਕੀਮਤਾਂ ਖਿਲਾਫ਼ ਲੋਕ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਇਸ ਨੂੰ ਦੇਖਦੇ ਹੋਏ ਕਰਨਾਟਕ ਦੀ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ।ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਕਿਹਾ ਕਿ ਰਾਜ ਦੀ ਗਠਜੋੜ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਦੋ ਰੁਪਏ ਪ੍ਰਤੀ ਲਿਟਰ ਤੱਕ ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ।ਰਾਜਸਥਾਨ, ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸਰਕਾਰਾਂ ਦੁਆਰਾ ਕੀਮਤਾਂ ਘਟਾਉਣ ਮਗਰੋਂ ਕੁਮਾਰਸਵਾਮੀ ਸਰਕਾਰ 'ਤੇ ਵਧ ਰਹੇ ਦਬਾਅ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਇਥੇ ਕਿਸੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ, 'ਗਠਜੋੜ ਸਰਕਾਰ ਨੇ ਅੱਜ ਫ਼ੈਸਲਾ ਕੀਤਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਦੋ ਰੁਪਏ ਪ੍ਰਤੀ ਲਿਟਰ ਤਕ ਦੀ ਕਟੌਤੀ ਕੀਤੀ ਜਾਵੇਗੀ।

ਪੰਜਾਬ ਦੇ ਅੰਦਰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ,ਜਿਸ ਕਰਕੇ ਪੰਜਾਬ ਦੇ ਲੋਕ ਵੀ ਪ੍ਰੇਸ਼ਾਨ ਹਨ ਪਰ ਪੰਜਾਬ ਦੇ ਲੋਕਾਂ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ।

-PTCNews

Related Post