ਕਰਨਾਟਕ ਦੇ ਚਮਰਾਜਗੰਜ 'ਚ ਜ਼ਹਿਰੀਲਾ ਪ੍ਰਸ਼ਾਦ ਖਾਣ ਨਾਲ 12 ਦੀ ਮੌਤ, 72 ਦੀ ਹਾਲਤ ਗੰਭੀਰ

By  Jashan A December 15th 2018 09:19 AM

ਕਰਨਾਟਕ ਦੇ ਚਮਰਾਜਗੰਜ 'ਚ ਜ਼ਹਿਰੀਲਾ ਪ੍ਰਸ਼ਾਦ ਖਾਣ ਨਾਲ 12 ਦੀ ਮੌਤ, 72 ਦੀ ਹਾਲਤ ਗੰਭੀਰ,ਬੇੰਗਲੁਰੁ: ਕਰਨਾਟਕ ਦੇ ਚਮਰਾਜਗੰਜ 'ਚ ਪ੍ਰਸ਼ਾਦ ਖਾਣ 12 ਸ਼ਰਧਾਲੂਆਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਚਮਰਾਜਗੰਜ 'ਚ ਸ਼ਰਧਾਲੂਆਂ ਵੱਲੋਂ ਪ੍ਰਸ਼ਾਦ ਖਾਣ ਤੋਂ ਬਾਅਦ ਸ਼ਰਧਾਲੂਆਂ ਦੀ ਹਾਲਤ ਗੜਨ ਲੱਗੀ ਅਤੇ ਦੇਖਦੇ ਹੀ ਦੇਖਦੇ 12 ਲੋਕਾਂ ਦੀ ਮੌਤ ਹੋ ਗਈ।

ਦੱਸ ਦਈਏ ਕਿ ਚਾਮਰਾਜਨਗਰ ਐੱਸ.ਪੀ. ਧਰਮਿੰਦਰ ਕੁਮਾਰ ਮੀਣਾ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਇੰਨ੍ਹਾਂ ਹੀ ਨਹੀਂ ਸਗੋਂ 72 ਦੇ ਕਰੀਬ ਹੋਰ ਸ਼ਰਧਾਲੂਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਬਹੁਤ ਸਾਰੇ ਸ਼ਰਧਾਲੂਆਂ ਨੇ ਪ੍ਰਸ਼ਾਦ ਖਾਦਾ ਸੀ। ਜਿਨ੍ਹਾਂ ਲੋਕਾਂ ਨੇ ਪ੍ਰਸ਼ਾਦ ਖਾਦਾ ਉਨ੍ਹਾਂ ਲੋਕਾਂ ਦੀ ਹਾਲਤ ਵਿਗੜਨ ਲੱਗੀ।

ਹੋਰ ਪੜ੍ਹੋ:ਰੋਪੜ-ਘਨੋਲੀ ਮਾਰਗ ‘ਤੇ ਵਾਪਰਿਆ ਭਿਆਨਿਕ ਸੜਕ ਹਾਦਸਾ ,ਹਾਲਤ ਗੰਭੀਰ ਹੋਣ ਕਾਰਨ ਪੀ.ਜੀ.ਆਈ ਰੈਫ਼ਰ

ਇਸ ਦੇ ਚੱਲਦੇ ਇਲਾਕੇ 'ਚ ਹੜਕੰਪ ਮੱਚ ਗਿਆ। ਇਸ ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਸਥਾਨਕ ਪੁਲਿਸ ਨੇ ਸ਼ਰਧਾਲੂਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਸਾਡੀ ਟੀਮ ਜਾਂਚ ਕਰ ਰਹੀ ਹੈ ਕਿ ਪ੍ਰਸ਼ਾਦ 'ਚ ਜ਼ਹਿਰ ਕਿਸ ਨੇ ਮਿਲਾਇਆ ਸੀ ਤੇ ਉਹਨਾਂ ਇਹ ਵੀ ਕਿਹਾ ਕਿ ਜਲਦੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News

Related Post