ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਅੱਜ ਮੁੜ ਅਟਾਰੀ ’ਚ ਹੋਵੇਗੀ ਮੀਟਿੰਗ

By  Shanker Badra September 4th 2019 10:04 AM

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਅੱਜ ਮੁੜ ਅਟਾਰੀ ’ਚ ਹੋਵੇਗੀ ਮੀਟਿੰਗ:ਜੰਮੂ ਕਸ਼ਮੀਰ ਕਾਰਨ ਤਣਾਅ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸਮਝੌਤੇ ਦੇ ਖਰੜੇ ਅਤੇ ਇਸ ਲਾਂਘੇ ਨੂੰ ਸ਼ੁਰੂ ਕਰਨ ਦੇ ਮਾਮਲੇ ’ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤੀਜੇ ਗੇੜ ਦੀ ਗੱਲਬਾਤ ਅੱਜ ਅਟਾਰੀ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਪਾਕਿਸਤਾਨੀ ਵਫ਼ਦ ਦੀ ਅਗਵਾਈ ਦੱਖਣੀ ਏਸ਼ੀਆ ਤੇ ਸਾਰਕ ਦੇ ਡਾਇਰੈਕਟਰ ਜਨਰਲ ਅਤੇ ਵਿਦੇਸ਼ ਦਫ਼ਤਰ ਦੇ ਬੁਲਾਰੇ ਡਾ. ਮੁਹੰਮਦ ਫ਼ੈਜ਼ਲ ਕਰਨਗੇ।

Kartarpur Corridor About Indo-Pak meeting to be held in Attari today ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਅੱਜ ਮੁੜ ਅਟਾਰੀ ’ਚ ਹੋਵੇਗੀ ਮੀਟਿੰਗ

ਭਾਰਤੀ ਅਧਿਕਾਰੀ ਅੱਜ ਦੀ ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਚਲਾਉਣ ਲਈ ਇੱਕ ਸਮਝੌਤੇ ਦੇ ਖਰੜੇ ਵਿੱਚ ਕੁਝ ਕਮੀਆਂ ਦੂਰ ਕਰਨ ਦਾ ਜਤਨ ਕਰਨਗੇ। ਸੂਤਰਾਂ ਮੁਤਾਬਕ ਅੱਜ ਦੀ ਮੀਟਿੰਗ ਦੌਰਾਨ ਕੁਝ ਉਲਝੇ ਵਿਚਾਰਧਾਰਕ ਮੁੱਦੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Kartarpur Corridor About Indo-Pak meeting to be held in Attari today ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਅੱਜ ਮੁੜ ਅਟਾਰੀ ’ਚ ਹੋਵੇਗੀ ਮੀਟਿੰਗ

ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਖੇ ਸਥਿਤ ਦਰਬਾਰ ਸਾਹਿਬ ਗੁਰੂਘਰ ਨੂੰ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਨਾਲ ਜੋੜੇਗਾ ਅਤੇ ਇਸ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਵੀਜ਼ਾ ਮੁਕਤ ਆਵਾਜਾਈ ਦੀ ਸਹੂਲਤ ਮਿਲੇਗੀ। ਜਿਸ ਦੇ ਲਈ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਸਾਹਿਬ ਜਾਣ ਲਈ ਸਿਰਫ਼ ਇੱਕ ਪਰਮਿਟ ਲੈਣਾ ਹੋਵੇਗਾ।

Kartarpur Corridor About Indo-Pak meeting to be held in Attari today ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਅੱਜ ਮੁੜ ਅਟਾਰੀ ’ਚ ਹੋਵੇਗੀ ਮੀਟਿੰਗ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਲੱਗਭਗ ਦੋ ਘੰਟੇ ਮੀਟਿੰਗ ਚੱਲੀ ਸੀ।ਜਿਸ ਵਿੱਚ ਦੋਵੇਂ ਧਿਰਾਂ ਨੇ ਪ੍ਰਸਤਾਵਿਤ ਕਰਤਾਰਪੁਰ ਲਾਂਘੇ ਦੇ ਤਕਨੀਕੀ ਪੱਖਾਂ ਉੱਤੇ ਚੰਗੀ ਪ੍ਰਗਤੀ ਹੋਣ ਦੀ ਗੱਲ ਆਖੀ ਹੈ।

-PTCNews

Related Post