ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨਾਂ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ ,ਜਾਣੋਂ ਕਿਸ ਨੇ ਦਿੱਤਾ ਇਹ ਬਿਆਨ

By  Shanker Badra September 16th 2019 07:01 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨਾਂ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ ,ਜਾਣੋਂ ਕਿਸ ਨੇ ਦਿੱਤਾ ਇਹ ਬਿਆਨ:ਡੇਰਾ ਬਾਬਾ ਨਾਨਕ : ਕੇਂਦਰੀ ਗ੍ਰਹਿ ਮੰਤਰਾਲੇ ਦੀ ਇੱਕ ਟੀਮ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਗੋਵਿੰਦ ਮੋਹਨ ਨੇ ਦੱਸਿਆ ਕਿ ਭਾਰਤ ਵਾਲੇ ਪਾਸੇ ਤੋਂ ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਲਾਂਘਾ 11 ਨਵੰਬਰ ਭਾਵ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨਾਂ ਪਹਿਲਾਂ ਖੁੱਲ੍ਹ ਜਾਵੇਗਾ।

Kartarpur Corridor by 11th November movement of people, Additional Secretary of Home Ministry ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨਾਂ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ ,ਜਾਣੋਂ ਕਿਸ ਨੇ ਦਿੱਤਾ ਇਹ ਬਿਆਨ

ਇਸ ਦੌਰਾਨ ਗੋਵਿੰਦ ਮੋਹਨ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ 'ਚ ਤਿੰਨ ਕੰਮ ਹਨ ,ਜਿਹੜੇ ਭਾਰਤ ਦੇ ਹਿੱਸੇ 'ਚ ਹਨ। ਪਹਿਲਾ ਕੰਮ ਗੁਰਦਾਸਪੁਰ-ਬਟਾਲਾ ਹਾਈਵੇਅ ਤੋਂ 3.5 ਕਿਲੋਮੀਟਰ ਵੱਧ ਸੜਕ ਬਣਾਉਣੀ ਹੈ। ਇਸ ਦਾ 70 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਇਸ ਨੂੰ 31 ਅਕਤੂਬਰ ਤਕ ਪੂਰਾ ਕਰ ਲਿਆ ਜਾਵੇਗਾ।ਦੂਜਾ ਕੰਮ ਯਾਤਰੀ ਟਰਮੀਨਲ ਬਿਲਡਿੰਗ ਦਾ ਹੈ, ਜਿਸ ਦਾ ਕੰਮ ਚੱਲ ਰਿਹਾ ਹੈ। ਇਸ ਭਵਨ 'ਚ ਕਰਤਾਰਪੁਰ ਵੱਲ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਇਮੀਗ੍ਰੇਸ਼ਨ ਅਤੇ ਹੋਰ ਸਹੂਲਤਾਂ ਹੋਣਗੀਆਂ।

Kartarpur Corridor by 11th November movement of people, Additional Secretary of Home Ministry ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨਾਂ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ ,ਜਾਣੋਂ ਕਿਸ ਨੇ ਦਿੱਤਾ ਇਹ ਬਿਆਨ

ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਨਾਲ ਕਰਤਾਰਪੁਰ ਲਾਂਘੇ ਦੀ ਫੇਰੀ ਲਈ ਪਾਕਿਸਤਾਨ ਦੀ ਕੀਮਤ ਬਦਲ ਸਕਦੀ ਹੈ, ਪਾਕਿਸਤਾਨ ਨੇ ਇਕ ਦਿਨ ਵਿਚ 5000 ਸ਼ਰਧਾਲੂਆਂ ਨੂੰ ਆਉਣ ਦੀ ਆਗਿਆ ਦਿੱਤੀ ਹੈ ਅਤੇ ਇਕ ਸ਼ਰਧਾਲੂ ਲਈ 20 ਅਮਰੀਕੀ ਡਾਲਰ ਦੀ ਫੀਸ ਰੱਖੀ ਹੈ। ਪਾਕਿਸਤਾਨ ਵਿਚ ਇਕ ਡਾਲਰ ਦੀ ਕੀਮਤ 156 ਡਾਲਰ ਹੈ।ਇਸ ਹਿਸਾਬ ਨਾਲ ਕਰਤਾਰਪੁਰ ਲਾਂਘੇ ਤੋਂ ਪਾਕਿਸਤਾਨ ਦੀ ਰੋਜ਼ਾਨਾ ਕਮਾਈ ਤਕਰੀਬਨ 1 ਕਰੋੜ 56 ਲੱਖ ਹੋਵੇਗੀ।

Kartarpur Corridor by 11th November movement of people, Additional Secretary of Home Ministry ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨਾਂ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ ,ਜਾਣੋਂ ਕਿਸ ਨੇ ਦਿੱਤਾ ਇਹ ਬਿਆਨ

ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ ਅਤੇ ਇੱਥੇ ਹੀ ਜੋਤੀ ਜੋਤ ਸਮਾ ਗਏ ਸਨ।ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ ਵਿੱਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੁਰਨ ਕਰਨ ਤੋਂ ਬਾਅਦ ਏਥੇ ਵਾਸ ਕੀਤਾ ਸੀ। ਇਸ ਦੇ ਨਾਲ ਹੀ ਜਗਤ ਗੁਰੂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਵੀ ਉਪਦੇਸ਼ ਦਿੱਤਾ। ਜਿਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਇਨ੍ਹਾਂ ਇਤਿਹਾਸਿਕ ਥਾਵਾਂ ਨਾਲ ਜੁੜੀਆਂ ਹੋਈਆਂ ਹਨ। ਇਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰੋਜ਼ ਅਰਦਾਸ ਕੀਤੀ ਜਾਂਦੀ ਸੀ।

-PTCNews

Related Post