ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਅਹਿਮ ਮੀਟਿੰਗ

By  Shanker Badra March 14th 2019 09:55 AM

ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਅਹਿਮ ਮੀਟਿੰਗ:ਅੰਮ੍ਰਿਤਸਰ : ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਪਹਿਲੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।ਇਹ ਮੀਟਿੰਗ ਅਟਾਰੀ-ਵਾਹਗਾ ਸਰਹੱਦ 'ਤੇ ਭਾਰਤੀ ਖੇਤਰ ਵਿਚ ਹੋਵੇਗੀ।ਇਸ ਮੀਟਿੰਗ ਵਿਚ ਗ੍ਰਹਿ ਤੇ ਵਿਦੇਸ਼ ਮੰਤਰਾਲਿਆਂ ਦੇ ਸਕੱਤਰ, ਬੀ.ਐਸ.ਐਫ. ਅਧਿਕਾਰੀ, ਹਾਈਵੇਜ਼ ਅਥਾਰਿਟੀ ਤੇ ਪੰਜਾਬ ਸਰਕਾਰ ਦੇ ਨੁਮਾਇੰਦੇ ਸ਼ਾਮਲ ਹੋਣਗੇ। [caption id="attachment_269226" align="aligncenter" width="300"]Kartarpur corridor Construction India and Pakistan Between Today Important meeting ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਅਹਿਮ ਮੀਟਿੰਗ[/caption] ਇਸ ਦੌਰਾਨ ਦੋਵੇਂ ਧਿਰਾਂ ’ਚ ਪ੍ਰਾਜੈਕਟ ਬਾਰੇ ਤਕਨੀਕੀ ਪੱਧਰ ਦੀ ਚਰਚਾ ਵੀ ਹੋਵੇਗੀ।ਪੁਲਵਾਮਾ ਦਹਿਸ਼ਤੀ ਹਮਲੇ ਤੋਂ ਠੀਕ ਇੱਕ ਮਹੀਨੇ ਮਗਰੋਂ ਹੋ ਰਹੀ ਇਹ ਮੀਟਿੰਗ ਕਾਫ਼ੀ ਅਹਿਮ ਹੈ।ਦੋਵੇਂ ਮੁਲਕ ਸਿੱਖਾਂ ਦੇ ਇਸ ਸੁਫਨੇ ਨੂੰ ਸਾਕਾਰ ਕਰਨ ਲਈ ਗੰਭੀਰ ਹਨ।ਇਸ ਲਈ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ ਤੇ ਦੋਵੇਂ ਪਾਸੇ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ਼ ਰਿਹਾ ਹੈ।ਦੋਵੇਂ ਮੁਲਕਾਂ ਨੇ ਅਧਿਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਤੈਅ ਸਮੇਂ 'ਤੇ ਕਰਤਾਰਪੁਰ ਲਾਂਘੇ ਦਾ ਕੰਮ ਮੁਕੰਮਲ ਹੋ ਜਾਏਗਾ। [caption id="attachment_269224" align="aligncenter" width="300"]Kartarpur corridor Construction India and Pakistan Between Today Important meeting ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਅਹਿਮ ਮੀਟਿੰਗ[/caption] ਦੱਸ ਦੇਈਏ ਕਿ ਮੰਗਲਵਾਰ ਨੂੰ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਜਾਰੀ ਇਕ ਬਿਆਨ ‘ਚ ਕਿਹਾ ਸੀ ਕਿ ਕਰਤਾਰਪੁਰ ਲਾਂਘੇ ‘ਤੇ ਮਸੌਦਾ ਸਮਝੌਤੇ ਬਾਰੇ ਗੱਲਬਾਤ ਕਰਨ ਲਈ 14 ਮਾਰਚ ਨੂੰ ਪਾਕਿਸਤਾਨੀ ਵਫਦ ਭਾਰਤ ਦੇ ਦੌਰੇ ‘ਤੇ ਜਾਵੇਗਾ ਅਤੇ ਭਾਰਤੀ ਵਫਦ 28 ਮਾਰਚ ਨੂੰ ਇਸਲਾਮਾਬਾਦ ਦੇ ਦੌਰੇ ‘ਤੇ ਆਵੇਗਾ। [caption id="attachment_269225" align="aligncenter" width="300"]Kartarpur corridor Construction India and Pakistan Between Today Important meeting ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਅਹਿਮ ਮੀਟਿੰਗ[/caption] ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤ ਸਮਾਏ ਸਨ। -PTCNews

Related Post