ਕਰਤਾਰਪੁਰ ਲਾਂਘੇ ਨੂੰ ਸਮਰਪਿਤ 'ਦਰ ਖੁੱਲ੍ਹ ਗਿਆ ਬਾਬੇ ਨਾਨਕ ਦਾ’ ਧਾਰਮਿਕ ਗੀਤ ਹੋਇਆ ਰਿਲੀਜ਼, ਤੁਸੀਂ ਵੀ ਸੁਣੋ

By  Jashan A November 9th 2019 06:28 PM

ਕਰਤਾਰਪੁਰ ਲਾਂਘੇ ਨੂੰ ਸਮਰਪਿਤ 'ਦਰ ਖੁੱਲ੍ਹ ਗਿਆ ਬਾਬੇ ਨਾਨਕ ਦਾ’ ਧਾਰਮਿਕ ਗੀਤ ਹੋਇਆ ਰਿਲੀਜ਼, ਤੁਸੀਂ ਵੀ ਸੁਣੋ,ਦੁਨੀਆ ਭਰ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਪਿਛਲੇ 72 ਸਾਲਾ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਨੂੰ ਬੂਰ ਪੈ ਗਿਆ ਹੈ। ਦੋਹਾਂ ਮੁਲਕਾਂ ਵੱਲੋਂ ਅੱਜ ਇਤਿਹਾਸ ਸਿਰਜਿਆ ਗਿਆ ਤੇ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਗਿਆ ਹੈ।

ਭਾਰਤ ਵਾਲੇ ਪਾਸਿਓਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪਾਕਿ ਵੱਲੋਂ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਾਂਘੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਤਾਰਪੁਰ ਲਾਂਘੇ ਨੂੰ ਸਮਰਪਿਤ ‘ਦਰ ਖੁੱਲ੍ਹ ਗਿਆ ਬਾਬੇ ਨਾਨਕ ਦਾ’ ਧਾਰਮਿਕ ਗੀਤ ਵੀ ਰਿਲੀਜ਼ ਕੀਤਾ ਗਿਆ, ਜਿਸ ਨੂੰ ਵੱਖ ਵੱਖ ਗਾਇਕਾਂ ਨੇ ਆਵਾਜ਼ ਦਿੱਤੀ ਹੈ।

ਤੁਹਾਨੂੰ ਦੱਸ ਦਈਏ ਕਿ ਨਾਮੀ ਸੰਗੀਤਕਾਰ ਜਤਿੰਦਰ ਸ਼ਾਹ ਨੇ ਗਾਣੇ ਦਾ ਸੰਗੀਤ ਤਿਆਰ ਕੀਤਾ ਹੈ ਅਤੇ ਬਾਬੂ ਸਿੰਘ ਮਾਨ ਨੇ ਇਸ ਗੀਤ ਨੂੰ ਆਪਣੀ ਕਲਮ ਨਾਲ ਸਿੰਗਾਰਿਆ ਹੈ।

ਪੀਟੀਸੀ ਰਿਕਾਰਡਸ ਦੇ ਯੂ ਟਿਊਬ ਚੈਨਲ ‘ਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ ਅਤੇ ਪੀਟੀਸੀ ਨੈੱਟਵਰਕ ਦੇ ਟੀਵੀ ਚੈਨਲਾਂ ‘ਤੇ ਵੀ ਸੁਣਿਆ ਜਾ ਰਿਹਾ ਹੈ।

ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਪੀਟੀਸੀ ਨੈੱਟਵਰਕ ਵੱਲੋਂ ਨਾਨਕ ਪਾਤਸ਼ਾਹ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਗਾਣੇ ਅਤੇ ਸ਼ਬਦ ਵੀ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਸੁਲਤਾਨਪੁਰ ਲੋਧੀ ਤੋਂ ਸੰਗਤਾਂ ਨੂੰ ਲਾਈਵ ਪ੍ਰਸਾਰਣ ਜ਼ਰੀਏ ਘਰ ਬੈਠਿਆਂ ਪਵਿੱਤਰ ਅਸਥਾਨ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

-PTC News

Related Post