ਕਰਤਾਰਪੁਰ ਲਾਂਘਾ : ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਸਰਕਾਰ ਲਈ ਕੀਤਾ ਇਹ ਟਵੀਟ

By  Shanker Badra November 28th 2018 01:39 PM -- Updated: November 28th 2018 01:51 PM

ਕਰਤਾਰਪੁਰ ਲਾਂਘਾ : ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਸਰਕਾਰ ਲਈ ਕੀਤਾ ਇਹ ਟਵੀਟ:ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਅੱਜ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।ਇਸ ਪਹਿਲਾਂ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਸਰਕਾਰ ਲਈ ਟਵੀਟ ਕੀਤਾ ਹੈ।ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਕਹਿਣਾ ਹੈ ਕਿ ਭਾਰਤ ਕਈ ਸਾਲਾਂ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਨੇ ਇਸ ਵਾਰ ਸੁਚੱਜੀ ਕਾਰਵਾਈ ਕਰਨ ਦਾ ਹੌਂਸਲਾ ਦਿਖਾਇਆ ਹੈ।Kartarpur Corridor External Affairs Minister Sushma Swaraj Pakistan government tweetਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਦਾ ਮਤਲਬ ਇਹ ਨਹੀਂ ਹੈ ਕਿ ਦੋਹਾਂ ਦੇਸ਼ਾਂ ਵਿਚਾਲੇ ਦੋ-ਪੱਖੀ ਗੱਲਬਾਤ ਸ਼ੁਰੂ ਹੋ ਜਾਵੇਗੀ।ਵਿਦੇਸ਼ ਮੰਤਰੀ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਕੀਤੀ ਜਾ ਸਕਦੀ।

Kartarpur Corridor External Affairs Minister Sushma Swaraj Pakistan government tweetਦੱਸ ਦੇਈਏ ਕਿ ਸੁਸ਼ਮਾ ਸਵਰਾਜ ਨੇ ਇਹ ਬਿਆਨ ਉਸ ਸਮੇਂ ਕੀਤਾ ਹੈ ਜਦੋਂ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਸਾਰਕ ਸਿਖਰ ਸੰਮੇਲਨ ਲਈ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜ ਸਕਦਾ ਹੈ।ਸੁਸ਼ਮਾ ਦੇ ਅੱਜ ਆਏ ਇਸ ਬਿਆਨ ਤੋਂ ਇਹ ਸਾਫ ਹੈ ਕਿ ਭਾਰਤ ਇਸ ਤਰ੍ਹਾਂ ਦੇ ਕਿਸੇ ਵੀ ਸੱਦੇ ਨੂੰ ਮੰਨਣ ਦੇ ਹੱਕ ਚ ਨਹੀਂ ਹੈ।

Kartarpur Corridor External Affairs Minister Sushma Swaraj Pakistan government tweetਦੂਜੇ ਪਾਸੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ,ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ,ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਪਾਕਿਸਤਾਨ ਪੁੱਜ ਗਏ ਹਨ।

-PTCNews

Related Post