ਭਾਰਤ ਵੱਲੋਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ 26 ਨਵੰਬਰ ਨੂੰ ਰੱਖਣਗੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ

By  Jashan A November 23rd 2018 09:40 AM -- Updated: November 25th 2018 01:34 PM

ਭਾਰਤ ਵੱਲੋਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ 26 ਨਵੰਬਰ ਨੂੰ ਰੱਖਣਗੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ,ਨਵੀਂ ਦਿੱਲੀ: ਕੇਂਦਰ ਵੱਲੋਂ ਕਰਤਾਰਪੁਰ ਲਾਂਘੇ ਦੇ ਸਬੰਧੀ ਲੈ ਗਏ ਇਤਿਹਾਸਿਕ ਫ਼ੈਸਲੇ ਤੋਂ ਬਾਅਦ ਸਿੱਖ ਭਾਈਚਾਰੇ 'ਚ ਕਾਫੀ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਭਾਰਤ ਸਰਕਾਰ ਵੱਲੋਂ ਭਾਰਤ ਵਾਲੇ ਪਾਸਿਓਂ ਵੀ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ 26 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

nyduਦੂਜੇ ਪਾਸੇ ਪਾਕਿਸਤਾਨ ਸਰਕਾਰ ਵੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਤਿਆਰ ਹੋ ਗਈ ਹੈ, ਜੋ ਕਿ ਪਾਕਿਸਤਾਨ ਪਾਸਿਓਂ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

kartarpurਦੱਸਣਯੋਗ ਹੈ ਕਿ ਕਰਤਾਰਪੁਰ ਲਾਂਘਾ ਬਣਾਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰਕੇ ਖੁਲਾਸਾ ਕੀਤਾ ਕਿ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੀ ਸਥਾਪਨਾ ਕਰਨ ਦੀ ਆਰੰਭਤਾ ਕਰਨਗੇ।

—PTC News

Related Post