ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ 14 ਜੁਲਾਈ ਨੂੰ ਹੋਵੇਗੀ ਬੈਠਕ

By  Jashan A July 2nd 2019 06:39 PM

ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ 14 ਜੁਲਾਈ ਨੂੰ ਹੋਵੇਗੀ ਬੈਠਕ,ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਕਾਰ 14 ਜੁਲਾਈ ਨੂੰ ਵਾਹਗਾ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਨੇ ਦਿੱਤੀ।

ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਪਾਕਿਸਤਾਨ ਨੂੰ ਨਵੇਂ ਦੌਰ ਦੀ ਗੱਲਬਾਤ ਲਈ 11-14 ਜੁਲਾਈ ਤਰੀਕ ਦਾ ਪ੍ਰਸਤਾਵ ਦਿੱਤਾ ਸੀ।ਭਾਰਤ, ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ‘ਤੇ ਪਾਕਿਸਤਾਨ ਨੂੰ ਉਸ ਵਲੋਂ ਨਿਯੁਕਤ ਕਮੇਟੀ ਵਿਚ ਇਕ ਮੁਖੀ ਖਾਲਿਸਤਾਨੀ ਵੱਖਵਾਦੀ ਦੀ ਹਾਜ਼ਰੀ ‘ਤੇ ਆਪਣੀ ਡੂੰਘੀ ਚਿੰਤਾ ਪਹਿਲਾਂ ਹੀ ਜ਼ਾਹਰ ਕਰ ਚੁੱਕਾ ਹੈ।

ਹੋਰ ਪੜ੍ਹੋ:CWC 2019: ਭਾਰਤ ਤੇ ਅਫਗਾਨਿਸਤਾਨ ਵਿਚਾਲੇ ਅੱਜ ਹੋਵੇਗਾ ਜ਼ਬਰਦਸਤ ਮੁਕਾਬਲਾ

ਭਾਰਤ ਨੇ ਪ੍ਰਾਜੈਕਟ ਨਾਲ ਸੰਬੰਧਤ ਕੁਝ ਹੋਰ ਮੁੱਦਿਆਂ ‘ਤੇ ਪਾਕਿਸਤਾਨ ਤੋਂ ਸਪੱਸ਼ਟੀਕਰਨ ਵੀ ਮੰਗਿਆ ਸੀ। ਇਹ ਪੁੱਛੇ ਜਾਣ ‘ਤੇ ਕਿ ਕੀ ਭਾਰਤ ਨੇ ਇਸ ਮੁੱਦੇ ‘ਤੇ ਗੱਲਬਾਤ ਲਈ ਨਵੀਆਂ ਤਰੀਕਾਂ ਦਾ ਪ੍ਰਸਤਾਵ ਦਿੱਤਾ ਸੀ।

-PTC News

Related Post