ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਤਕਨੀਕੀ ਮੀਟਿੰਗ ਖ਼ਤਮ, ਕਈ ਮੁੱਦਿਆਂ 'ਤੇ ਹੋਈ ਚਰਚਾ

By  Jashan A August 30th 2019 02:00 PM

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਤਕਨੀਕੀ ਮੀਟਿੰਗ ਖ਼ਤਮ, ਕਈ ਮੁੱਦਿਆਂ 'ਤੇ ਹੋਈ ਚਰਚਾ,ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਭਾਰਤ-ਪਾਕਿ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਦੋਹਾਂ ਮੁਲਕਾਂ ਵਿਚਾਲੇ ਜ਼ੀਰੋ ਪੁਆਇੰਟ ’ਤੇ ਤਕਨੀਕੀ ਬੈਠਕ ਹੋਈ। ਇਸ ਮੀਟਿੰਗ 'ਚ ਭਾਰਤ-ਪਾਕਿ ਦੇ ਉੱਚ ਅਧਿਕਾਰੀ ਸ਼ਾਮਲ ਹੋਏ।

Kartarpur Corridor ਇਸ ਬੈਠਕ ਵਿਚ ਭਾਰਤ ਵੱਲੋਂ ਨੈਸ਼ਨਲ ਹਾਈਵੇਅ ਅਥਾਰਿਟੀ, ਲੈਂਡ ਪੋਰਟ ਅਥਾਰਿਟੀ ਅਤੇ ਬੀ.ਐੱਸ.ਐੱਫ. ਦੇ ਅਧਿਕਾਰੀ ਮੌਜੂਦ ਸਨ।ਅੱਜ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਈ ਮੀਟਿੰਗ 'ਚ ਲਾਂਘੇ ਨੂੰ ਲੈ ਕੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਕਰਨ ਤੋਂ ਬਾਅਦ ਦੁਪਹਿਰ 1 ਵਜੇ ਖ਼ਤਮ ਹੋ ਗਈ ਹੈ।

ਹੋਰ ਪੜ੍ਹੋ: ਬਰਨਾਲਾ 'ਚ ਮਕਾਨ ਦੇ ਕਬਜ਼ੇ ਨੂੰ ਲੈ ਕੇ ਹੋਇਆ ਝਗੜਾ,ਚਲੀਆਂ ਇੱਟਾਂ ਰੋੜੇ

ਇਹ ਕੋਰੀਡੋਰ ਪਾਕਿਸਤਾਨ ਦੇ ਕਰਤਾਰਪੁਰ ਵਿਚ ਸ੍ਰੀ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਅਤੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ।

Kartarpur Corridor ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਾਰਤ ਸਰਕਾਰ ਦੇ ਜੰਮੂ-ਕਸ਼ਮੀਰ ਵਿਚ ਧਾਰਾ 370 ਖਤਮ ਕਰਨ ਦੇ ਬਾਅਦ ਦੋਹਾਂ ਦੇਸ਼ਾਂ ਵਿਚ ਪੈਦਾ ਹੋਏ ਤਣਾਅ ਵਿਚਾਲੇ ਇਹ ਪਹਿਲੀ ਬੈਠਕ ਸੀ।

Kartarpur Corridor ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤ ਸਮਾਏ ਸਨ।

-PTC News

Related Post