ਕਰਤਾਰਪੁਰ ਲਾਂਘਾ: ਭਾਰਤ ਨੇ ਪਾਕਿ ਨਾਲ ਗੱਲਬਾਤ ਲਈ ਨਵੀਂ ਤਰੀਕ ਦਾ ਰੱਖਿਆ ਪ੍ਰਸਤਾਵ

By  Jashan A June 30th 2019 01:34 PM

ਕਰਤਾਰਪੁਰ ਲਾਂਘਾ: ਭਾਰਤ ਨੇ ਪਾਕਿ ਨਾਲ ਗੱਲਬਾਤ ਲਈ ਨਵੀਂ ਤਰੀਕ ਦਾ ਰੱਖਿਆ ਪ੍ਰਸਤਾਵ,ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਨੂੰ ਨਵੇਂ ਦੌਰ ਦੀ ਗੱਲਬਾਤ ਲਈ 11-14 ਜੁਲਾਈ ਤਰੀਕ ਦਾ ਪ੍ਰਸਤਾਵ ਦਿੱਤਾ ਹੈ।ਭਾਰਤ, ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ 'ਤੇ ਪਾਕਿਸਤਾਨ ਨੂੰ ਉਸ ਵਲੋਂ ਨਿਯੁਕਤ ਕਮੇਟੀ ਵਿਚ ਇਕ ਮੁਖੀ ਖਾਲਿਸਤਾਨੀ ਵੱਖਵਾਦੀ ਦੀ ਹਾਜ਼ਰੀ 'ਤੇ ਆਪਣੀ ਡੂੰਘੀ ਚਿੰਤਾ ਪਹਿਲਾਂ ਹੀ ਜ਼ਾਹਰ ਕਰ ਚੁੱਕਾ ਹੈ।

ਭਾਰਤ ਨੇ ਪ੍ਰਾਜੈਕਟ ਨਾਲ ਸੰਬੰਧਤ ਕੁਝ ਹੋਰ ਮੁੱਦਿਆਂ 'ਤੇ ਪਾਕਿਸਤਾਨ ਤੋਂ ਸਪੱਸ਼ਟੀਕਰਨ ਵੀ ਮੰਗਿਆ ਸੀ। ਇਹ ਪੁੱਛੇ ਜਾਣ 'ਤੇ ਕਿ ਕੀ ਭਾਰਤ ਨੇ ਇਸ ਮੁੱਦੇ 'ਤੇ ਗੱਲਬਾਤ ਲਈ ਨਵੀਆਂ ਤਰੀਕਾਂ ਦਾ ਪ੍ਰਸਤਾਵ ਦਿੱਤਾ ਹੈ।

ਹੋਰ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ'' ਰਾਹੀਂ ਕਿਹਾ ਕਿ ਮੁਸਲਿਮ ਔਰਤਾਂ ਨੂੰ ਮਿਲੇਗਾ ਇਨਸਾਫ਼

ਵਿਦੇਸ਼ ਮੰਤਰਾਲੇ ਦੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਧਾਈ ਸੰਦੇਸ਼ ਦੇ ਜਵਾਬ ਵਿਚ 12 ਜੂਨ ਨੂੰ ਭੇਜੀ ਇਕ ਚਿੱਠੀ ਵਿਚ ਕਰਤਾਰਪੁਰ ਲਾਂਘੇ ਨੂੰ ਛੇਤੀ ਖੋਲ੍ਹਣ ਨੂੰ ਕਿਹਾ ਸੀ।

-PTC News

Related Post