ਕਰਤਾਰਪੁਰ ਲਾਂਘਾ :ਅੰਤਰਾਰਾਸ਼ਟਰੀ ਸਰਹੱਦ 'ਤੇ ਸ਼ਾਨਦਾਰ ਗੇਟ ਬਣਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦਾ ਆਇਆ ਫ਼ੈਸਲਾ

By  Shanker Badra November 27th 2018 03:01 PM -- Updated: November 27th 2018 05:10 PM

ਕਰਤਾਰਪੁਰ ਲਾਂਘਾ :ਅੰਤਰਾਰਾਸ਼ਟਰੀ ਸਰਹੱਦ 'ਤੇ ਸ਼ਾਨਦਾਰ ਗੇਟ ਬਣਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦਾ ਆਇਆ ਫ਼ੈਸਲਾ:ਗੁਰਦਾਸਪੁਰ :ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਸ਼ਾਨਦਾਰ ਗੇਟ ਬਣਾਇਆ ਜਾਵੇਗਾ।ਜਿਸ ਦੇ ਲਈ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ।kartarpur corridor International Boundary wonderful gates Create demand Union government Approvalਕੈਪਟਨ ਅਮਰਿੰਦਰ ਸਿੰਘ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਅਕਾਉਂਟ ਰਾਹੀਂ ਦਿੱਤੀ ਹੈ।ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਲਏ ਗਏ ਇਤਿਹਾਸਿਕ ਫ਼ੈਸਲੇ ਤੋਂ ਬਾਅਦ ਕਰਤਾਰਪੁਰ ਲਾਂਘਾ ਦੇਸ਼ ਵਿੱਚ ਹੀ ਨਹੀਂ ਸਗੋਂ ਦੁਨੀਆ ਭਰ ਵਿੱਚ ਸੁਰਖੀਆਂ ਵਿੱਚ ਬਣਿਆ ਹੋਇਆ ਹੈ।ਜਿਸ ਲਈ 26 ਨਵੰਬਰ ਨੂੰ ਦੇਸ਼ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਪਿੰਡ ਮਾਨ, ਡੇਰਾ ਬਾਬਾ ਨਾਨਾਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ।kartarpur corridor International Boundary wonderful gates Create demand Union government Approvalਓਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਸਨ।ਇਸ ਦੌਰਾਨ ਮੁੱਖ ਮੰਤਰੀ ਨੇ ਮੰਚ ਤੋਂ ਸੰਗਤ ਨੂੰ ਸੰਬੋਧਨ ਕਰਦਿਆਂ ਹੋਇਆਂ ਕੇਂਦਰੀ ਮੰਤਰੀ ਨਿਤੀਨ ਗਡਕਰੀ ਤੋਂ ਅੰਤਰਰਾਰਸ਼ਟਰੀ ਸਰਹੱਦ 'ਤੇ ਗੁਰੂ ਨਾਨਕ ਪਾਤਸ਼ਾਹ ਦੀ ਯਾਦ ਵਿੱਚ ਸ਼ਾਨਦਾਰ ਗੇਟ ਬਣਾਉਣ ਦੀ ਮੰਗ ਕੀਤੀ ਸੀ।ਜਿਸ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।kartarpur corridor International Boundary wonderful gates Create demand Union government Approvalਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ।ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ ਵਿੱਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੁਰਨ ਕਰਨ ਤੋਂ ਬਾਅਦ ਏਥੇ ਵਾਸ ਕੀਤਾ ਸੀ।ਇਸ ਦੇ ਨਾਲ ਹੀ ਜਗਤ ਗੁਰੂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਵੀ ਉਪਦੇਸ਼ ਦਿੱਤਾ।ਜਿਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਇਨ੍ਹਾਂ ਇਤਿਹਾਸਿਕ ਥਾਵਾਂ ਨਾਲ ਜੁੜੀਆਂ ਹੋਈਆਂ ਹਨ।ਇਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰੋਜ਼ ਅਰਦਾਸ ਕੀਤੀ ਜਾਂਦੀ ਹੈ।

-PTCNews

Related Post