ਕਰਤਾਰਪੁਰ ਲਾਂਘਾ: ਮਨਜਿੰਦਰ ਸਿਰਸਾ ਨੇ ਪਾਕਿ PM ਇਮਰਾਨ ਖਾਨ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

By  Jashan A June 22nd 2019 07:13 PM

ਕਰਤਾਰਪੁਰ ਲਾਂਘਾ: ਮਨਜਿੰਦਰ ਸਿਰਸਾ ਨੇ ਪਾਕਿ PM ਇਮਰਾਨ ਖਾਨ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ,ਚੰਡੀਗੜ੍ਹ: ਕਰਤਾਰਪੁਰ ਲਾਂਘੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚਿੱਠੀ ਲਿਖੀ ਹੈ। ਜਿਸ 'ਚ ਉਹਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦਾ ਕੋਟਾ ਵਧਾਉਣ ਦੀ ਅਪੀਲ ਕੀਤੀ ਹੈ।

ਸਿਰਸਾ ਨੇ ਲਿਖਿਆ ਕਿ ਪਾਕਿ ਜਾਣ ਵਾਲੀਆਂ ਸੰਗਤਾਂ ਦਾ ਕੋਟਾ 700 ਤੋਂ ਵਧਾ ਕੇ 5000 ਪ੍ਰਤੀ ਦਿਨ ਕੀਤਾ ਜਾਣਾ ਚਾਹੀਦਾ ਹੈ ਅਤੇ ਲਾਂਘਾ ਹਮੇਸ਼ਾ ਲਈ ਖੁੱਲ੍ਹਾ ਰੱਖਿਆ ਜਾਣਾ ਚਾਹੀਦਾ ਹੈ ਜਿਸ ਵਿਚ ਬਿਨਾਂ ਕਿਸੇ ਪਰਮਿਟ ਅਤੇ ਮੁਫਤ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਹੋਰ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਗੁਰਮਤਿ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ

ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ।ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ ਵਿੱਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੁਰਨ ਕਰਨ ਤੋਂ ਬਾਅਦ ਇਥੇ ਵਾਸ ਕੀਤਾ ਸੀ।

ਇਸ ਦੇ ਨਾਲ ਹੀ ਜਗਤ ਗੁਰੂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਵੀ ਉਪਦੇਸ਼ ਦਿੱਤਾ।ਜਿਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਇਨ੍ਹਾਂ ਇਤਿਹਾਸਿਕ ਥਾਵਾਂ ਨਾਲ ਜੁੜੀਆਂ ਹੋਈਆਂ ਹਨ।ਇਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰੋਜ਼ ਅਰਦਾਸ ਕੀਤੀ ਜਾਂਦੀ ਹੈ।

-PTC News

Related Post