ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਦੀ ਸਰਹੱਦ 'ਤੇ ਪਹਿਲੀ ਅਰਦਾਸ ਅਤੇ ਜਥੇ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਕਰਨਗੇ

By  Shanker Badra November 9th 2019 08:14 AM

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਦੀ ਸਰਹੱਦ 'ਤੇਪਹਿਲੀ ਅਰਦਾਸ ਅਤੇ ਜਥੇ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਕਰਨਗੇ:ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਅੱਜ ਜਦੋਂ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਵੇਗਾ ਤਾਂ 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਪੂਰੀ ਹੋ ਜਾਵੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਗੁਰੂਧਾਮ ਦੇ ਦਰਸ਼ਨ ਕਰ ਕੇ ਉਨ੍ਹਾਂ ਦੇ ਨੇਤਰ ਨਿਹਾਲ ਹੋ ਸਕਣਗੇ। ਉਨ੍ਹਾਂ ਦੀ ਇਹ ਅਰਦਾਸ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਣੀ ਗਈ ਹੈ।

Kartarpur Corridor Opening border First Prayer Giani Harpreet Singh ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਦੀ ਸਰਹੱਦ 'ਤੇਪਹਿਲੀ ਅਰਦਾਸ ਅਤੇ ਜਥੇ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਕਰਨਗੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਸਰਹੱਦ 'ਤੇ ਬਣਾਏ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਦੇ ਉਦਘਾਟਨ ਦੀ ਪਹਿਲੀ ਅਰਦਾਸ ਅਤੇ ਜਥੇ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਰਨਗੇ।

Kartarpur Corridor Opening border First Prayer Giani Harpreet Singh ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਦੀ ਸਰਹੱਦ 'ਤੇਪਹਿਲੀ ਅਰਦਾਸ ਅਤੇ ਜਥੇ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਕਰਨਗੇ

ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿਖੇ ਸਰਹੱਦ 'ਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਸ਼ੁਕਰਾਨੇ ਦੀ ਅਰਦਾਸ ਕਰਨਗੇ ਅਤੇ ਜਥੇ ਦੇ ਨਾਲ ਸੰਗਤ ਦੇ ਰੂਪ ਵਿਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਸੰਗਤ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹ ਰਹੇ ਲਾਂਘੇ ਰਾਹੀਂ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ।

Kartarpur Corridor Opening border First Prayer Giani Harpreet Singh ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਦੀ ਸਰਹੱਦ 'ਤੇਪਹਿਲੀ ਅਰਦਾਸ ਅਤੇ ਜਥੇ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਕਰਨਗੇ

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਅੱਜ ਭਾਰਤ ਤੇ ਪਾਕਿਸਤਾਨ ਦੋਵੇਂ ਪਾਸੇ ਹੋਣ ਜਾ ਰਿਹਾ ਹੈ। ਜਿਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਪੁੱਜੇ ਰਹੇ ਹਨ ਅਤੇ ਸ਼ਰਧਾਲੂਆਂ ਦਾ ਪਹਿਲਾਂ ਜਥਾ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ।

-PTCNews

Related Post