ਪਾਕਿਸਤਾਨ ਸਰਕਾਰ ਨੇ ਕੀਤਾ ਵੱਡਾ ਐਲ਼ਾਨ, ਇਸ ਦਿਨ ਮੁੜ ਖੁੱਲ੍ਹਣ ਜਾ ਰਿਹੈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ

By  Shanker Badra June 27th 2020 12:20 PM -- Updated: June 27th 2020 12:23 PM

ਪਾਕਿਸਤਾਨ ਸਰਕਾਰ ਨੇ ਕੀਤਾ ਵੱਡਾ ਐਲ਼ਾਨ, ਇਸ ਦਿਨ ਮੁੜ ਖੁੱਲ੍ਹਣ ਜਾ ਰਿਹੈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ:ਇਸਲਾਮਾਬਾਦ : ਪਾਕਿਸਤਾਨ ਦੀ ਸਰਕਾਰ ਨੇ ਸਿੱਖਾਂ ਲਈਵੱਡਾ ਐਲਾਨ ਕਰਦਿਆਂਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ। ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਜਲਦ ਹੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲ਼ਾਨ ਕੀਤਾ ਹੈ।

ਇਹ ਐਲਾਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਕੀਤਾ ਹੈ। ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇਗਾ।

Kartarpur Corridor : Pakistan to reopen Kartarpur Corridor on June 29 to commemorate Maharaja Ranjit Singh's death anniversary ਪਾਕਿਸਤਾਨ ਸਰਕਾਰ ਨੇ ਕੀਤਾ ਵੱਡਾ ਐਲ਼ਾਨ, ਇਸ ਦਿਨ ਮੁੜ ਖੁੱਲ੍ਹਣ ਜਾ ਰਿਹੈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ

ਉਹਨਾਂ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਉਹਨਾਂ ਨੇ ਟਵੀਟ ਵਿਚ ਲਿਖਿਆ, 'ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਫਿਰ ਤੋਂ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਲਾਂਘਾ ਖੋਲ੍ਹਿਆ ਜਾਵੇਗਾ'। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਦੱਸ ਦਈਏ ਕਿ ਦੁਨੀਆ ਭਰ ਵਿਚ ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮਾਰਚ ਵਿੱਚ ਬੰਦ ਕਰ ਦਿੱਤਾ ਗਿਆ ਸੀ। ਭਾਰਤ-ਪਾਕਿਸਤਾਨ ਸਰਕਾਰ ਵੱਲੋਂ 16 ਮਾਰਚ 2020 ਨੂੰ ਕਰਤਾਰਪੁਰ ਲਾਂਘਾਬੰਦ ਕੀਤਾ ਗਿਆ ਸੀ। ਹੁਣ ਪਾਕਿਸਤਾਨ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਲਈ ਭਾਰਤ ਸਰਕਾਰ ਦੀ ਮਨਜ਼ੂਰੀ ਦਾ ਇੰਤਜ਼ਾਰ ਹੈ।

-PTCNews

Related Post