ਕਰਤਾਰਪੁਰ ਲਾਂਘਾ: ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਜ਼ਰੂਰੀ ਪਰ ਨਹੀ ਲੱਗੇਗੀ ਸਟੈਂਪ !

By  Jashan A October 14th 2019 02:00 PM -- Updated: October 14th 2019 02:17 PM

ਕਰਤਾਰਪੁਰ ਲਾਂਘਾ: ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਜ਼ਰੂਰੀ ਪਰ ਨਹੀ ਲੱਗੇਗੀ ਸਟੈਂਪ !, ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਵਾਸਤੇ ਕੇਂਦਰੀ ਟੀਮ ਅੱਜ ਡੇਰਾ ਬਾਬਾ ਨਾਨਕ ਵਿਖੇ ਪੁੱਜੀ, ਜਿੱਥੇ ਉਨ੍ਹਾਂ ਵੱਲੋਂ ਅੰਤਰਰਾਸ਼ਟਰੀ ਸਰਹੱਦ 'ਤੇ ਚਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਉਹਨਾਂ ਨੇ ਇਹ ਸਪਸ਼ਟ ਕੀਤਾ ਕਿ ਸੰਗਤਾਂ ਲਈ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਾਸਪੋਰਟ ਤਾਂ ਜ਼ਰੂਰੀ ਹੈ, ਪਰ ਉਸ 'ਤੇ ਹੁਣ ਸਟੈਂਪ ਨਹੀ ਲੱਗੇਗੀ।ਮਿਲੀ ਜਾਣਕਾਰੀ ਮੁਤਾਬਕ ਸ਼ਰਧਾਲੂਆਂ ਨੂੰ ਪਰਮਿਟ 'ਤੇ ਦਰਸ਼ਨ ਦੀਦਾਰਿਆਂ ਦੀ ਮਨਜ਼ੂਰੀ ਮਿਲੇਗੀ।

ਜ਼ਿਕਰਯੋਗ ਹੈ ਕਿ ਦੋਹਾਂ ਦੇਸ਼ਾਂ ਦੇ ਉੱਚ ਅਧਿਕਾਰੀਆਂ ਵੱਲੋਂ ਪਾਕਿ ਦੇ ਕਰਤਾਰਪੁਰ 'ਚ ਸ੍ਰੀ ਦਰਬਾਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਪਰਮਿਟ ਸਲਿਪ ਦੇ ਨਾਲ-ਨਾਲ ਪਾਸਪੋਰਟ ਵੀ ਜਰੂਰੀ ਕੀਤਾ ਗਿਆ ਸੀ।

ਹੋਰ ਪੜ੍ਹੋ:ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਮਿਲੇਗੀ ਹਰ ਸਹੂਲਤ :ਇਮਰਾਨ ਖਾਨ

ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਲੈ ਦੁਨੀਆ ਭਰ 'ਚ ਵਸਦੀ ਨਾਨਕ ਨਾਮ ਲੇਵਾ ਸੰਗਤਾਂ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੀਆਂ ਹਨ ਤੇ ਸੰਗਤਾਂ 'ਚ ਲਾਂਘੇ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

-PTC News

Related Post