ਕਰਤਾਰਪੁਰ ਲਾਂਘਾ :ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ,ਵੀ.ਪੀ. ਸਿੰਘ ਬਦਨੌਰ ਨੇ ਕੀਤਾ ਸਵਾਗਤ

By  Shanker Badra November 26th 2018 11:53 AM -- Updated: November 26th 2018 12:53 PM

ਕਰਤਾਰਪੁਰ ਲਾਂਘਾ :ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ,ਵੀ.ਪੀ. ਸਿੰਘ ਬਦਨੌਰ ਨੇ ਕੀਤਾ ਸਵਾਗਤ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਨਗਰੀ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਦਾ ਨੀਂਹ ਪੱਥਰ ਰੱਖਣ ਸੰਬੰਧੀ ਹੋ ਰਹੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਸਨ।ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਅੱਜ ਦੇਸ਼ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਰੱਖਣਗੇ।Kartarpur corridor Vice President Venkaiah Naidu Amritsar airport reachedਜਾਣਕਾਰੀ ਅਨੁਸਾਰ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਪਹੁੰਚ ਗਏ ਹਨ।ਇਸ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਅੰਮ੍ਰਿਤਸਰ ਦੇ ਹਵਾਈ ਅੱਡੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਹੈ।ਉੱਪ ਰਾਸ਼ਟਰਪਤੀ ਥੋੜੀ ਦੇਰ ਬਾਅਦ ਕਰਤਾਰਪੁਰ ਸਾਹਿਬ ਪਹੁੰਣਗੇ।Kartarpur corridor Vice President Venkaiah Naidu Amritsar airport reachedਇਸ ਮੌਕੇ ਸਟੇਜ 'ਤੇ ਵੱਡੀ ਸਕਰੀਨ ਉੱਪਰ ਪ੍ਰਦਰਸ਼ਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵਿਸ਼ੇਸ਼ ਖਿੱਚ ਦਾ ਕੇਂਦਰ ਬਣ ਰਹੀ ਹੈ।ਇੱਥੇ ਸੰਗਤਾਂ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਹਨ।ਇਸ ਦੌਰਾਨ ਨੀਂਹ ਪੱਥਰ ਸਮਾਗਮ 'ਚ ਸ਼ਾਮਿਲ ਹੋਣ ਲਈ ਅਕਾਲੀ ਦਲ ਵੱਲੋਂ ਸੰਗਤ ਸਮੇਤ ਪੈਦਲ ਯਾਤਰਾ ਕੀਤੀ ਜਾ ਰਹੀ ਹੈ।Kartarpur corridor Vice President Venkaiah Naidu Amritsar airport reachedਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀ ਇਸ ਸਮਾਗਮ 'ਚ ਸ਼ਿਰਕਤ ਕੀਤੀ ਹੈ।

-PTCNews

Related Post