ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ : ਭਾਰਤੀ ਵਿਦੇਸ਼ ਮੰਤਰਾਲਾ

By  Shanker Badra November 7th 2019 04:48 PM

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ : ਭਾਰਤੀ ਵਿਦੇਸ਼ ਮੰਤਰਾਲਾ:ਨਵੀਂ ਦਿੱਲੀ : ਕਰਤਾਰਪੁਰ ਲਾਂਘਾ ਖੁੱਲਣ ਤੋਂ ਮਹਿਜ਼ 2 ਦਿਨ ਪਹਿਲਾਂ ਪਾਕਿ ਫੌਜ ਦੇ ਬੁਲਾਰੇ ਦਾ ਬਿਆਨ ਆਉਣਾ ਸ਼ਰਧਾਲੂਆਂ ਲਈ ਸਿਰਦਰਦੀ ਬਣ ਰਿਹਾ ਹੈ। ਜਿਸ ਨੂੰ ਲੈ ਕੇ ਵੱਖ -ਵੱਖ ਸਵਾਲ ਉੱਠ ਰਹੇ ਹਨ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦਾ ਕੀਤਾ ਦਾਅਵਾ ਝੂਠਾ ਹੈ ਜਾਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਅੱਜ ਪਾਕਿਸਤਾਨ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ਼ ਗ਼ਫ਼ੂਰ ਨੇ ਕਿਹਾ ਹੈ ਕਿ ਜਿਹੜੇ ਸਿੱਖ ਸ਼ਰਧਾਲੂ ਦਰਸ਼ਨਾਂ ਲਈ ਆ ਰਹੇ ਹਨ, ਉਨ੍ਹਾਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ।

Kartarpur Corridor visions Pilgrims have Important passport : Ministry of External Affairs ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ :  ਭਾਰਤੀ ਵਿਦੇਸ਼ ਮੰਤਰਾਲਾ

ਜਿਸ ਤੋਂ ਬਾਅਦ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਅਨੁਸਾਰ ਪਹਿਲੇ ਜਥੇ ਨਾਲ ਜਾਣ ਵਾਲੇ ਵੀਆਈਪੀਜ਼ ਦੀ ਸੁਰੱਖਿਆ 'ਤੇ ਪਾਕਿ ਦਾ ਕੋਈ ਜਵਾਬ ਨਹੀਂ ਆਇਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੇ ਜਥੇ ਦੀ ਅਗਵਾਈ ਕਰਨਗੇ।ਭਾਰਤੀ ਵਿਦੇਸ਼ ਮੰਤਰਾਲੇ ਮੁਤਾਬਕ ਜੇ ਨਵਜੋਤ ਸਿੱਧੂ ਜਥੇ ਨਾਲ ਜਾਣਾ ਚਾਹੁੰਦੇ ਨੇ ਤਾਂ ਹੀ ਮਨਜ਼ੂਰੀ ਮਿਲੇਗੀ।

Kartarpur Corridor visions Pilgrims have Important passport : Ministry of External Affairs ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ :  ਭਾਰਤੀ ਵਿਦੇਸ਼ ਮੰਤਰਾਲਾ

ਦੱਸ ਦਈਏ ਕਿ ਕਰਤਾਰਪੁਰ ਲਾਂਘੇ ਦਾ ਉਦਘਾਟਨ ਇਸ ਹਫ਼ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਲੋਕਾਂ ਲਈ ਵੱਡੀ ਸਮੱਸਿਆ ਬਣ ਰਹੀ ਹੈ ਕਿ ਪਾਸਪੋਰਟ ਜ਼ਰੂਰੀ ਹੈ ਜਾਂ ਨਹੀਂ। ਹਾਲਾਂਕਿ ਰਜਿਸਟ੍ਰੇਸ਼ਨ ਲਈ ਜਾਰੀ ਕੀਤੀ ਗਈ ਵੈੱਬਸਾਈਟ ‘ਚ ਪਾਸਪੋਰਟ ਲਾਜ਼ਮੀ ਹੈ, ਪਰ ਪਾਕਿ ਸਰਕਾਰ ਨੇ ਪਾਸਪੋਰਟ ਦੀ ਸ਼ਰਤ ਹਟਾਉਣ ਲਈ ਸਿਰਫ਼ ਟਵੀਟ ਕੀਤਾ ਅਤੇ ਕੋਈ ਵੀ ਲਿਖ਼ਤੀ ਪੱਤਰ ਜਾਰੀ ਨਹੀਂ ਕੀਤਾ। ਜਿਸ ਕਰਕੇ ਸ਼ਰਧਾਲੂਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

  Kartarpur Corridor visions Pilgrims have Important passport : Ministry of External Affairs ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ :  ਭਾਰਤੀ ਵਿਦੇਸ਼ ਮੰਤਰਾਲਾ

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਐਲਾਨ ਕੀਤਾ ਸੀ ਕਿ ਸ੍ਰੀ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਲਾਜ਼ਮੀ ਨਹੀਂ ਹੋਵੇਗਾ। ਖਾਨ ਨੇ ਕਿਹਾ ਸੀ ਕਿ ਸਿੱਖ ਸ਼ਰਧਾਲੂ ਕੋਈ ਵੀ ਵੈਲਿਡ ਪਛਾਣ ਪੱਤਰ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

-PTCNews

Related Post