ਕਰਤਾਰਪੁਰ ਨੇੜੇ ਰੇਲ ਗੱਡੀ ਦੇ ਡੱਬਿਆਂ ਨੂੰ ਲੱਗੀ ਭਿਆਨਕ ਅੱਗ

By  Jashan A December 19th 2019 07:56 AM -- Updated: December 19th 2019 08:09 AM

ਕਰਤਾਰਪੁਰ ਨੇੜੇ ਰੇਲ ਗੱਡੀ ਦੇ ਡੱਬਿਆਂ ਨੂੰ ਲੱਗੀ ਭਿਆਨਕ ਅੱਗ,ਕਰਤਾਰਪੁਰ: ਕਰਤਾਰਪੁਰ ਨੇੜੇ ਫਲਾਇੰਗ ਐਕਸਪ੍ਰੈਸ ਰੇਲ ਗੱਡੀ ਦੇ 3 ਡੱਬਿਆਂ 'ਚ ਅੱਗ ਲੱਗ ਗਈ। ਇਹ ਟਰੇਨ ਜਯਾਨਗਰ ਤੋਂ ਅੰਮ੍ਰਿਤਸਰ ਜਾ ਰਹੀ ਸੀ। ਸੂਚਨਾ ਮਿਲਦਿਆਂ ਹੀ ਮੌਕੇ 'ਤੇ ਰੇਲਵੇ ਦੇ ਉੱਚ ਅਧਿਕਾਰੀ ਪਹੁੰਚ ਗਏ। Train Fire ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੀਆਂ ਸਵਾਰੀਆਂ ਸੁਰੱਖਿਅਤ ਹਨ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਹੋਰ ਪੜ੍ਹੋ:ਅਣਪਛਾਤਿਆਂ ਨੇ ਮਹਿਲਾ ਡਾਕਟਰ ਨਾਲ ਕੀਤਾ ਜਬਰ ਜ਼ਨਾਹ , ਫਿਰ ਕਤਲ ਕਰ ਸਾੜੀ ਲਾਸ਼ Train Fire ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਟ੍ਰੇਨ ਦੀਆਂ ਬੋਗੀਆਂ ਵਿਚ ਅੱਗ ਲੱਗਣ ਦੀ ਇਤਲਾਹ ਮਿਲੀ ਸੀ। ਜਿਸ ਤੋਂ ਬਾਅਦ ਉਹ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਮੌਕੇ 'ਤੇ ਬੁਲਾਇਆ, ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ। ਫਿਲਹਾਲ ਰੇਲਵੇ ਨੂੰ ਇਸ ਵਿਚ ਕਿੰਨਾ ਨੁਕਸਾਨ ਹੋਇਆ ਇਸ ਬਾਰੇ ਅਜੇ ਕੁਝ ਕਿਹਾ ਨਹੀਂ ਜਾ ਸਕਦਾ। -PTC News

Related Post