ਜਲੰਧਰ ਦੇ ਕਰਤਾਰਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ, 2 ਜ਼ਖਮੀ

By  Jashan A October 29th 2019 07:41 PM

ਜਲੰਧਰ ਦੇ ਕਰਤਾਰਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ, 2 ਜ਼ਖਮੀ,ਕਰਤਾਰਪੁਰ: ਜਲੰਧਰ ਦੇ ਕਰਤਾਰਪੁਰ 'ਚ ਅੱਜ ਭਿਆਨਕ ਸੜਕ ਹਾਦਸਾ ਵਾਪਰਨ ਸੂਚਨਾ ਮਿਲੀ ਹੈ। ਜਿਸ ਕਾਰਨ 1 ਦੀ ਮੌਤ ਹੋ ਗਈ ਹੈ, ਜਦਕਿ 2 ਲੋਕ ਜ਼ਖਮੀ ਹੋ ਗਏ ਹਨ।

Road Accidentਮਿਲੀ ਜਾਣਕਾਰੀ ਮੁਤਾਬਕ ਅੱਜ ਕਰਤਾਰਪੁਰ-ਕਪੂਰਥਲਾ ਮਾਰਗ 'ਤੇ ਇੱਕ ਐਕਟਿਵ, ਅਲਟੋ ਕਾਰ ਅਤੇ ਬਲੈਰੋ ਗੱਡੀ ਵਿਚਕਾਰ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਇੱਕ ਮਹਿਲਾ ਦੀ ਮੌਕੇ 'ਤੇ ਮੌਤ ਹੋ ਗਈ।

ਹੋਰ ਪੜ੍ਹੋ: ਸ੍ਰੀ ਅੰਮ੍ਰਿਤਸਰ ਸਾਹਿਬ: 100 ਦੇ ਕਰੀਬ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

Road Accidentਇਸ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਪਹੁੰਚਿਆ। ਉਥੇ ਹੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

-PTC News

Related Post