ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਜਾਰੀ ਕੀਤਾ ਨੋਟੀਫਿਕੇਸ਼ਨ, ਹਰਸਿਮਰਤ ਕੌਰ ਬਾਦਲ ਨੇ ਨਿਤਿਨ ਗਡਕਰੀ ਦਾ ਕੀਤਾ ਧੰਨਵਾਦ

By  Jashan A January 21st 2019 09:38 PM

ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਜਾਰੀ ਕੀਤਾ ਨੋਟੀਫਿਕੇਸ਼ਨ, ਹਰਸਿਮਰਤ ਕੌਰ ਬਾਦਲ ਨੇ ਨਿਤਿਨ ਗਡਕਰੀ ਦਾ ਕੀਤਾ ਧੰਨਵਾਦ,ਨਵੀਂ ਦਿੱਲੀ: ਕਰਤਾਰਪੁਰ ਲੰਘੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਕੋਰੀਡੋਰ 'ਤੇ ਕੰਮ ਕਰਨ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਸੋਸ਼ਲ ਮੀਡੀਆ 'ਤੇ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਜਾਣਕਾਰੀ ਦਿੱਤੀ ਹੈ।

kartarpur sahib corridor ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਜਾਰੀ ਕੀਤਾ ਨੋਟੀਫਿਕੇਸ਼ਨ, ਹਰਸਿਮਰਤ ਕੌਰ ਬਾਦਲ ਨੇ ਨਿਤਿਨ ਗਡਕਰੀ ਦਾ ਕੀਤਾ ਧੰਨਵਾਦ

ਉਹਨਾਂ ਨੇ ਟਵੀਟ ਕਰ ਲਿਖਿਆ ਹੈ ਕਿ ਕੈਪਟਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਇਕ ਮਿੰਟ ਦੇ ਫੈਸਲੇ ਲਈ 4 ਹਫਤੇ ਦਾ ਸਮਾਂ ਲਗਾ ਦਿੱਤਾ। ਉਨ੍ਹਾਂ ਲਿਖਿਆ ਕਿ ਚੰਗਾ ਹੋਵੇਗਾ ਕਿ ਕੈਪਟਨ ਸਰਕਾਰ ਬਹਾਨੇ ਬਣਾਉਣ ਦੀ ਬਜਾਏ ਤੁਰੰਤ ਪ੍ਰਭਾਵ ਨਾਲ ਕਰਤਾਰਪੁਰ ਲਾਂਘੇ ਦੇ ਨਿਰਮਾਣ ਲਈ ਕੰਮ ਕਰਵਾਉਣਾ ਸ਼ੁਰੂ ਕਰਵਾ ਦੇਣ।

kartarpur sahib corridor ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਜਾਰੀ ਕੀਤਾ ਨੋਟੀਫਿਕੇਸ਼ਨ, ਹਰਸਿਮਰਤ ਕੌਰ ਬਾਦਲ ਨੇ ਨਿਤਿਨ ਗਡਕਰੀ ਦਾ ਕੀਤਾ ਧੰਨਵਾਦ

ਜ਼ਿਕਰੋਯੋਗ ਹੈ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ ਲਈ ਚਾਰ ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਵੇਗੀ, ਜਿਨ੍ਹਾਂ ਵਿਚ ਚਾਂਡੂ ਨੰਗਲ, ਜੌਰੀਆਂ ਖੁਰਦ, ਪੱਖੋਕੇਟਾਹਲੀ ਸਾਹਿਬ, ਡੇਰਾ ਬਾਬਾ ਨਾਨਕ ਪਿੰਡ ਸ਼ਾਮਲ ਹਨ।

-PTC News

Related Post