ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਲੈਣੀ ਪਵੇਗੀ ਵਿਦੇਸ਼ੀ ਛੁੱਟੀ

By  Shanker Badra November 8th 2019 08:32 PM

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਲੈਣੀ ਪਵੇਗੀ ਵਿਦੇਸ਼ੀ ਛੁੱਟੀ:ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਪਾਕਿਸਤਾਨ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਹੈ।ਪੰਜਾਬ ਸਰਕਾਰ ਵੱਲੋਂ ਇਸ ਸੰਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

Kartarpur Sahib vision Doing To government employees Will not EX India Leave ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਲੈਣੀ ਪਵੇਗੀ ਵਿਦੇਸ਼ੀ ਛੁੱਟੀ

ਇਸ ਦੌਰਾਨ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਐਕਸ ਇੰਡੀਆ ਲੀਵ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਦੇ ਲਈ ਕੋਈ ਵੀ ਕਰਮਚਾਰੀ ਬਿਨਾਂ ਮੰਜੂਰੀ ਲਏ ਕਰਤਾਰਪੁਰ ਸਥਿਤ ਗੁਰਦੁਆਰਾ ਸਾਹਿਬ ਜਾ ਸਕੇਗਾ।

Kartarpur Sahib vision Doing To government employees Will not EX India Leave ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਲੈਣੀ ਪਵੇਗੀ ਵਿਦੇਸ਼ੀ ਛੁੱਟੀ

ਦੱਸ ਦੇਈਏ ਕਿ ਕੱਲ 9 ਨਵੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਪੁੱਜੇ ਰਹੇ ਹਨ ਅਤੇ ਸ਼ਰਧਾਲੂਆਂ ਦਾ ਪਹਿਲਾਂ ਜਥਾ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਪਾਕਿਸਤਾਨ ਵਾਲੇ ਪਾਸੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੀ ਕੱਲ ਲਾਂਘੇ ਦਾ ਉਦਘਾਟਨ ਕਰ ਰਹੇ ਹਨ।

-PTCNews

Related Post