ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਕਰਤਾਰਪੁਰ ਕਾਰੀਡੋਰ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ

By  Shanker Badra March 3rd 2020 09:57 AM -- Updated: March 3rd 2020 09:58 AM

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਕਰਤਾਰਪੁਰ ਕਾਰੀਡੋਰ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਹੈ। ਇਸ ਦੇ ਲਈ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਆਗਿਆ ਦਿੱਤੀ ਗਈ ਹੈ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ ਰਸਮੀ ਉਦਘਾਟਨ ਕੀਤਾ ਗਿਆ ਹੈ।

Kartarpur Sahib visiting pilgrims Good news. Amritsar to Kartarpur Corridor Free bus service start By SGPC ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਕਰਤਾਰਪੁਰ ਕਾਰੀਡੋਰ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮੁਫ਼ਤ ਬੱਸ ਸਵੇਰੇ 8 ਵਜੇ ਸਾਰਾਗੜ੍ਹੀ ਸਰਾਂ ਦੇ ਕੋਲੋਂ ਚੱਲਿਆ ਕਰੇਗੀ ਜੋ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਤੱਕ ਲਿਜਾਇਆ ਕਰੇਗੀ ਤੇ ਸ਼ਾਮ ਨੂੰ ਇਹ ਬੱਸ ਕਰਤਾਰਪੁਰ ਕਾਰੀਡੋਰ ਤੋਂ ਚੱਲ ਕੇ ਅੰਮ੍ਰਿਤਸਰ ਵਾਪਸ ਪੁੱਜਿਆ ਕਰੇਗੀ।

Kartarpur Sahib visiting pilgrims Good news. Amritsar to Kartarpur Corridor Free bus service start By SGPC ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਕਰਤਾਰਪੁਰ ਕਾਰੀਡੋਰ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ

ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਬੱਸਾਂ ਦੀ ਗਿਣਤੀ ਵਧਾਈ ਜਾਵੇਗੀ।ਸ਼੍ਰੋਮਣੀ ਕਮੇਟੀ ਵਲੋਂ ਰੋਜ਼ਾਨਾ ਰਾਗੀ ਜੱਥਾਭੇਜਿਆ ਜਾਵੇਗਾ। ਇਸ ਦੌਰਾਨਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਸਪੋਰਟ ਅਤੇ 20 ਡਾਲਰ ਫ਼ੀਸ ਦੀ ਸ਼ਰਤ ਖਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗਰਮੀ 'ਚ ਏਸੀ ਬੱਸਾਂਚਲਾਈਆਂ ਜਾਣਗੀਆਂ।

Kartarpur Sahib visiting pilgrims Good news. Amritsar to Kartarpur Corridor Free bus service start By SGPC ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਕਰਤਾਰਪੁਰ ਕਾਰੀਡੋਰ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਗਵੰਤ ਸਿੰਘ ਸਿਆਲਕਾ ਸਕੱਤਰ ਮਹਿੰਦਰ ਸਿੰਘ ਆਹਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸਉਪਰਾਲੇ ਦੀਸ਼ਰਧਾਲੂਆਂ ਨੇਸ਼ਲਾਘਾ ਕੀਤੀ ਹੈ।

-PTCNews

Related Post