ਕਠੂਆ ਜਬਰ ਜ਼ਨਾਹ ਅਤੇ ਕਤਲ ਮਾਮਲੇ 'ਚ ਮਾਸਟਰਮਾਈਂਡ ਸਮੇਤ 6 ਮੁਲਜ਼ਮ ਦੋਸ਼ੀ ਕਰਾਰ ,ਇੱਕ ਬਰੀ

By  Shanker Badra June 10th 2019 12:18 PM -- Updated: June 10th 2019 01:12 PM

ਕਠੂਆ ਜਬਰ ਜ਼ਨਾਹ ਅਤੇ ਕਤਲ ਮਾਮਲੇ 'ਚ ਮਾਸਟਰਮਾਈਂਡ ਸਮੇਤ 6 ਮੁਲਜ਼ਮ ਦੋਸ਼ੀ ਕਰਾਰ ,ਇੱਕ ਬਰੀ:ਪਠਾਨਕੋਟ : ਜੰਮੂ ਕਸ਼ਮੀਰ ਦੇ ਕਠੂਆ 'ਚ ਅੱਠ ਸਾਲਾ ਬੱਚੀ ਨਾਲ ਹੋਏ ਜਬਰ-ਜ਼ਨਾਹ ਤੇ ਕਤਲ ਮਾਮਲੇ 'ਚ ਪਠਾਨਕੋਟ ਦੀ ਅਦਾਲਤ ਨੇ ਵੱਡਾ ਫ਼ੈਸਲਾ ਸੁਣਾਇਆ ਹੈ।ਇਸ ਮਾਮਲੇ 'ਚ 7 ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ 'ਚੋਂ ਅਦਾਲਤ ਨੇ 6 ਨੂੰ ਦੋਸ਼ੀ ਕਰਾਰ ਕਰ ਦਿੱਤਾ ਗਿਆ, ਜਿਨ੍ਹਾਂ 'ਚ 2 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ ਜਦਕਿ 1 ਨੂੰ ਬਰੀ ਕਰ ਦਿੱਤਾ ਗਿਆ ਹੈ।ਅਦਾਲਤ ਦੇ ਫ਼ੈਸਲੇ ਮੁਤਾਬਕ ਦੀਪਕ ਖਜੂਰੀਆ, ਪ੍ਰਵੇਸ਼ ਕੁਮਾਰ ਅਤੇ ਮੁੱਖ ਦੋਸ਼ੀ ਸਾਂਜੀ ਰਾਮ ਨੂੰ ਧਾਰਾਵਾਂ 302, 376 (ਡੀ.) ਦੇ ਤਹਿਤ ਸਜ਼ਾ ਸੁਣਾਈ ਜਾਵੇਗੀ।ਉੱਥੇ ਹੀ ਆਨੰਦ ਦੱਤਾ, ਤਿਲਕ ਰਾਜ ਅਤੇ ਸੁਰਿੰਦਰ ਵਰਮਾ ਨੂੰ ਧਾਰਾ 201 ਦੇ ਤਹਿਤ ਸਜ਼ਾ ਦਿੱਤੀ ਜਾਵੇਗੀ। [caption id="attachment_305061" align="aligncenter" width="300"]kathua rape case pathankot Court 6 accused convicted ਕਠੂਆ ਜਬਰ ਜ਼ਨਾਹ ਅਤੇ ਕਤਲ ਮਾਮਲੇ 'ਚ ਮਾਸਟਰਮਾਈਂਡ ਸਮੇਤ 6 ਮੁਲਜ਼ਮ ਦੋਸ਼ੀ ਕਰਾਰ ,ਇੱਕ ਬਰੀ[/caption] ਇਸ ਫ਼ੈਸਲੇ ਦੇ ਮੱਦੇਨਜ਼ਰ ਅਦਾਲਤ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।ਇਸ ਦੌਰਾਨ ਜੱਜ ਡਾ. ਤੇਜਵਿੰਦਰ ਸਿੰਘ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਣਾਇਆ ਹੈ।ਦੱਸਿਆ ਜਾਂਦਾ ਹੈ ਕਿ ਇਸ ਮਾਮਲੇ 'ਚ ਜ਼ਿਲਾ ਤੇ ਸੈਸ਼ਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਦੀ ਅਦਾਲਤ ਨੇ ਬੀਤੇ ਦਿਨੀਂ ਆਖਰੀ ਦੌਰ ਦੀ ਸੁਣਵਾਈ ਤੇ ਬਹਿਸ ਪੂਰੀ ਹੋਣ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ ਸੀ। [caption id="attachment_305060" align="aligncenter" width="300"]kathua rape case pathankot Court 6 accused convicted ਕਠੂਆ ਜਬਰ ਜ਼ਨਾਹ ਅਤੇ ਕਤਲ ਮਾਮਲੇ 'ਚ ਮਾਸਟਰਮਾਈਂਡ ਸਮੇਤ 6 ਮੁਲਜ਼ਮ ਦੋਸ਼ੀ ਕਰਾਰ ,ਇੱਕ ਬਰੀ[/caption] ਦਰਅਸਲ 'ਚ ਬੀਤੇ ਸਾਲ 10 ਜਨਵਰੀ ਨੂੰ ਕਠੂਆ ਜ਼ਿਲ੍ਹੇ ਦੇ ਛੋਟੇ ਜਿਹੇ ਪਿੰਡ ਦੀ ਬੱਚੀ ਨਾਲ ਮੰਦਰ ਵਿੱਚ ਕਥਿਤ ਤੌਰ 'ਤੇ ਬੰਧਕ ਬਣਾ ਕੇ ਬਲਾਤਕਾਰ ਕੀਤਾ ਗਿਆ ਸੀ।ਉਸ ਨੂੰ ਚਾਰ ਦਿਨ ਤੱਕ ਬੇਹੋਸ਼ ਰੱਖਿਆ ਗਿਆ ਸੀ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ ਗਿਆ ਸੀ।ਇਸ ਮਾਮਲੇ ਵਿੱਚ ਕ੍ਰਾਈਮ ਬ੍ਰਾਂਚ ਨੇ ਗ੍ਰਾਮ ਪ੍ਰਧਾਨ ਸਾਂਜੀ ਰਾਮ, ਉਸ ਦੇ ਪੁੱਤਰ ਵਿਸ਼ਾਲ, ਨਾਬਾਲਗ ਭਤੀਜੇ ਅਤੇ ਉਸ ਦੇ ਦੋਸਤ ਆਨੰਦ ਦੱਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਦੀਪਕ ਖਜੂਰੀਆ ਤੇ ਸੁਰਿੰਦਰ ਵਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। [caption id="attachment_305059" align="aligncenter" width="300"]kathua rape case pathankot Court 6 accused convicted ਕਠੂਆ ਜਬਰ ਜ਼ਨਾਹ ਅਤੇ ਕਤਲ ਮਾਮਲੇ 'ਚ ਮਾਸਟਰਮਾਈਂਡ ਸਮੇਤ 6 ਮੁਲਜ਼ਮ ਦੋਸ਼ੀ ਕਰਾਰ ,ਇੱਕ ਬਰੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਨਮ ਦਿਨ ਵਾਲੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹੈ ਫ਼ਤਿਹਵੀਰ , ਇਨ੍ਹਾਂ ਕਲਾਕਾਰਾਂ ਨੇ ‘ਫਤਿਹਵੀਰ’ ਦੀ ਸਲਾਮਤੀ ਲਈ ਕੀਤੀ ਅਰਦਾਸ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੈਸ਼ਨ ਜੱਜ ਨੇ ਅੱਠ ਮੁਲਜ਼ਮਾਂ ਵਿੱਚੋਂ ਸੱਤ ਖ਼ਿਲਾਫ਼ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਹੇਠ ਮੁਕੱਦਮੇ ਦੀ ਸੁਣਵਾਈ ਕੀਤੀ ਹੈ।ਇਸ ਤੋਂ ਪਹਿਲਾਂ ਕਠੂਆ ਵਿੱਚ ਹੀ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਸੀ ਪਰ ਫਿਰ ਹਾਲਾਤ ਵਿਗੜਦੇ ਦੇਖ ਸੁਪਰੀਮ ਕੋਰਟ ਨੇ ਮਾਮਲਾ ਪਠਾਨਕੋਟ ਅਦਾਲਤ ਵਿੱਚ ਭੇਜ ਦਿੱਤਾ ਸੀ।ਇਸ ਮਾਮਲੇ ਨੇ ਵੱਡਾ ਸਿਆਸੀ ਭੂਚਾਲ ਲਿਆਂਦਾ ਸੀ। -PTCNews

Related Post