ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਵੱਡੇ ਵਾਅਦੇ, ਜਾਣੋ

By  Pardeep Singh January 29th 2022 08:19 PM

ਪੰਜਾਬ ਵਿਧਾਨ ਸਭਾ ਚੋਣਾਂ 2022: ਚੋਣਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਸਿਆਸਤ ਗਰਮਾਈ ਹੋਈ ਹੈ।ਪੰਜਾਬ ਵਿੱਚ ਹਰ ਪਾਰਟੀ ਵੱਲੋਂ ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਵੀ ਵਾਅਦੇ ਕੀਤੇ ਜਾ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜੇਕਰ ਸਰਕਾਰ ਬਣੀ ਤਾਂ ਉਹ ਅਗਲੇ ਪੰਜ ਸਾਲਾਂ ਤੱਕ ਪੰਜਾਬ ਵਿੱਚ ਕੋਈ ਨਵਾਂ ਟੈਕਸ ਨਹੀਂ ਲਾਗੂ ਕਰਨਗੇ ਅਤੇ ਨਾ ਹੀ ਕੋਈ ਟੈਕਸ ਵਧਾਉਣਗੇ।

ਕੇਜਰੀਵਾਲ ਨੇ ਕਿਹਾ ਕਿ ਉਹ ਸੂਬੇ ਵਿੱਚ 24 ਘੰਟੇ ਬਿਜਲੀ ਦੇਣਗੇ ਅਤੇ ਸੂਬੇ ਨੂੰ 24 ਘੰਟੇ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਵੀ ਦੇਣਗੇ। ਕੇਜਰੀਵਾਲ ਨੇ ਪੰਜਾਬ ਦੇ ਸ਼ਹਿਰਾਂ ਬਾਰੇ 10 ਗਾਰੰਟੀਆਂ ਦਿੱਤੀਆਂ ਹਨ।

ਕੇਜਰੀਵਾਲ ਨੇ ਕਿਹਾ ਕਿ ਬਿਜਲੀ ਸਪਲਾਈ 24 ਘੰਟੇ ਤੱਕ ਵਧਾ ਦਿੱਤੀ ਜਾਵੇਗੀ। 24 ਘੰਟੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਗੇ। ਅਗਲੇ 5 ਸਾਲਾਂ ਵਿੱਚ ਪੰਜਾਬ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ, ਕੋਈ ਟੈਕਸ ਨਹੀਂ ਵਧਾਇਆ ਜਾਵੇਗਾ। ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ CCTV ਕੈਮਰੇ ਲਗਾਏ ਜਾਣਗੇ।

ਮੰਡੀਆਂ ਦਾ ਵਿਕਾਸ ਕੀਤਾ ਜਾਵੇਗਾ। ਪੰਜਾਬ ਦੇ ਸ਼ਹਿਰਾਂ ਦੀ ਸਫ਼ਾਈ ਕੀਤੀ ਜਾਵੇਗੀ, ਡੋਰ ਸਟੈਪ ਡਿਲੀਵਰੀ ਸੇਵਾ ਸ਼ੁਰੂ ਕੀਤੀ ਜਾਵੇਗੀ, ਬਿਜਲੀ ਦੀਆਂ ਤਾਰਾਂ ਜ਼ਮੀਨਦੋਜ਼ ਕੀਤੀਆਂ ਜਾਣਗੀਆਂ, ਹਸਪਤਾਲਾਂ ਦਾ ਸੁਧਾਰ ਕੀਤਾ ਜਾਵੇਗਾ ਅਤੇ ਹਰ ਮੁਹੱਲੇ ਵਿੱਚ ਮੁਹੱਲਾ ਕਲੀਨਿਕ ਬਣਾਏ ਜਾਣਗੇ, ਸ਼ਹਿਰਾਂ ਦੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਜਸਵੀਰ ਸਿੰਘ ਗੜ੍ਹੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

-PTC News

Related Post