ਕੀਨੀਆ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਮੌਤਾਂ, ਕਈ ਜ਼ਖਮੀ

By  Jashan A September 2nd 2019 08:23 AM

ਕੀਨੀਆ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਮੌਤਾਂ, ਕਈ ਜ਼ਖਮੀ,ਨੈਰੋਬੀ: ਉੱਤਰ-ਪੱਛਮੀ ਕੀਨੀਆ ’ਚ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਘੱਟ ਤੋਂ ਘੱਟ 6 ਲੋਕਾਂ ਦੀ ਮੌਤ ਹੋ ਗਈ ਤੇ 9 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਨੈਰੋਬੀ-ਨਕੁਰ ਹਾਈਵੇਅ ’ਤੇ ਇਕ ਮਿੰਨੀ ਬੱਸ ਤੇ ਟਰੱਕ ਵਿਚਾਲੇ ਆਹਮਣੇ-ਸਾਹਮਣੇ ਟੱਕਰ ਹੋ ਗਈ ਤੇ 9 ਹੋਰ ਲੋਕ ਜ਼ਖਮੀ ਹੋ ਗਏ।

Road Accidentਸ਼ੁਰੂਆਤੀ ਜਾਂਚ ’ਚ ਪਤਾ ਲੱਗਿਆ ਹੈ ਕਿ ਮਿੰਨੀ ਬਸ ਚਾਲਕ ਦੀ ਗਲਤੀ ਕਾਰਨ ਇਹ ਹਾਦਸਾ ਹੋਇਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜਾ ਲੈਂਦੇ ਹੋਏ ਲਾਸ਼ਾਂ ਨੂੰ ਬਰਾਮਦ ਕਰ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਹੋਰ ਪੜ੍ਹੋ:ਨਸ਼ੇ ਨੇ ਉਜਾੜੇ 2 ਹੋਰ ਘਰ, ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

Road Accidentਉਧਰ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਹਾਦਸੇ ’ਚ ਪੰਜ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਮਿੰਨੀ ਬਸ ਚਾਲਕ ਦੀ ਹਸਪਤਾਲ ਲਿਜਾਂਦਿਆਂ ਮੌਤ ਹੋ ਗਈ।

-PTC News

Related Post