ਕੇਰਲਾ 'ਚ ਹੜ੍ਹਾਂ ਦੇ ਕਹਿਰ ਕਾਰਨ ਹੋਈਆਂ 29 ਮੌਤਾਂ ,54000 ਲੋਕ ਹੋਏ ਬੇਘਰ

By  Shanker Badra August 11th 2018 03:14 PM

ਕੇਰਲਾ 'ਚ ਹੜ੍ਹਾਂ ਦੇ ਕਹਿਰ ਕਾਰਨ ਹੋਈਆਂ 29 ਮੌਤਾਂ ,54000 ਲੋਕ ਹੋਏ ਬੇਘਰ:ਕੇਰਲਾ 'ਚ ਲਗਾਤਾਰ ਤੀਜੇ ਦਿਨ ਵੀ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਦੇ ਕਾਰਨ ਡੈਮਾਂ ਅਤੇ ਦਰਿਆਵਾਂ 'ਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ।ਇਸ ਦੇ ਨਾਲ ਹੀ ਲਗਪਗ 54000 ਲੋਕ ਬੇਘਰ ਹੋ ਗਏ ਹਨ।Kerala In Floods fury 29 Death,54000 people Homelessਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਫ਼ੌਜ ਨੂੰ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦੇ ਕੰਮ 'ਚ ਲਗਾਇਆ ਗਿਆ ਹੈ।ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ 53501 ਲੋਕਾਂ ਨੂੰ ਵੱਖ-ਵੱਖ ਥਾਈ ਬਣਾਏ ਗਏ 439 ਰਾਹਤ ਕੈਂਪਾਂ 'ਚ ਰੱਖਿਆ ਗਿਆ ਹੈ।Kerala In Floods fury 29 Death,54000 people Homelessਇਸ ਤੋਂ ਇਲਾਵਾ ਸੈਲਾਨੀਆਂ ਦੇ ਪਹਾੜੀ ਜ਼ਿਲ੍ਹੇ ਇਦੂਕੀ 'ਚ ਦਾਖ਼ਲ ਹੋਣ 'ਤੇ ਪਾਬੰਦੀ ਲਗਾਈ ਗਈ ਹੈ।ਇਦੂਕੀ ਡੈਮ 'ਚੋਂ ਹੋਰ ਪਾਣੀ ਛੱਡਣ ਦੀ ਸੰਭਾਵਨਾ ਦੇ ਮੱਦੇਜ਼ਨਰ ਇੱਥੇ ਅਤੇ ਨਾਲ ਲੱਗਦੇ ਜ਼ਿਲਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।Kerala In Floods fury 29 Death,54000 people Homelessਕੇਰਲ 'ਚ ਮੀਂਹ ਤੇ ਹੜ੍ਹ ਦੇ ਕਹਿਰ ਕਾਰਨ ਬਰਬਾਦ ਹੋਏ ਲੋਕਾਂ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਨੇ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੇ ਘਰਾਂ ਅਤੇ ਜ਼ਮੀਨ ਦਾ ਨੁਕਸਾਨ ਹੋਇਆ ਹੈ, ਮੁੱਖ ਮੰਤਰੀ ਨੇ ਉਨ੍ਹਾਂ ਨੂੰ ਨੁਕਸਾਨ ਦੀ ਭਰਪਾਈ ਕਰਨ ਲਈ 10-10 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ।

-PTCNews

Related Post