ਸਨੌਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ 'ਤੇ ਲੱਗਾ ਖ਼ਲਿਸਤਾਨ ਦਾ ਬੈਨਰ

By  Shanker Badra October 31st 2020 03:30 PM

ਸਨੌਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ 'ਤੇ ਲੱਗਾ ਖ਼ਲਿਸਤਾਨ ਦਾ ਬੈਨਰ:ਸਨੌਰ : ਪੰਜਾਬ ਦੇ ਵਿੱਚ ਇਸ ਵੇਲੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਮਾਮਲਾ ਗਰਮਾਇਆ ਹੋਇਆ ਹੈ।  ਅੱਜ ਸਵੇਰੇ ਜ਼ਿਲ੍ਹਾ ਪਟਿਆਲਾ ਦੇ ਥਾਣਾ ਸਨੌਰ ਅਧੀਨ ਪੈਂਦੇ ਕਸਬਾ ਸਨੌਰ ਵਿਖੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਗੇਟ 'ਤੇ ਖ਼ਲਿਸਤਾਨ ਦਾ ਬੈਨਰ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। [caption id="attachment_445196" align="aligncenter" width="300"]Khalistan banner at the gate of Government Senior Secondary School at Sanour ਸਨੌਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ 'ਤੇ ਲੱਗਾ ਖ਼ਲਿਸਤਾਨ ਦਾ ਬੈਨਰ[/caption] ਇਸ ਦੇ ਇਲਾਵਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਕਸਬਾ ਕੋਟਫ਼ਤੂਹੀ 'ਚ ਗੁਰਦੁਆਰਾ ਸਾਹਿਬ ਦੀ ਕੰਧ ਅੱਗੇ ਬੰਦ ਪਈਆਂ ਦੁਕਾਨਾਂ ਦੇ ਸ਼ਟਰਾਂ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ। ਇਸ ਸੰਬੰਧੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਵੱਖਵਾਦੀ ਨਾਅਰਿਆਂ ਨੂੰ ਮਿਟਾਇਆ ਹੈ। ਇਹ ਵੀ ਪੜ੍ਹੋ : ਇਸ ਮਹਿਲਾ ਅਧਿਆਪਕ ਨੇ ਪੂਰੇ ਵਿਭਾਗ ਦੀ ਇੱਜਤ ਕੀਤੀ ਲੀਰੋ -ਲੀਰ ,ਸਕੂਲ 'ਚ ਕਰ ਰਹੀ ਸੀ ਇਹ ਕੰਮ [caption id="attachment_445194" align="aligncenter" width="300"]Khalistan banner at the gate of Government Senior Secondary School at Sanour ਸਨੌਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ 'ਤੇ ਲੱਗਾ ਖ਼ਲਿਸਤਾਨ ਦਾ ਬੈਨਰ[/caption] ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਜ਼ਿਲ੍ਹਾ ਮਾਨਸਾ ਦੇ ਸ਼ਹਿਰ ਬੁਢਲਾਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਦੀ ਬਾਹਰੀ ਕੰਧ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖੇ ਗਏ ਸਨ। ਇਸ ਸਬੰਧੀ ਰੌਲਾ ਉਸ ਸਮੇਂ ਪਿਆ ਜਦੋਂ ਪੁਲਿਸ ਦਾ ਇਕ ਜਵਾਨ ਡਿਊਟੀ 'ਤੇ ਜਾਣ ਲੱਗਾ ਉਸ ਰਸਤੇ ਤੋਂ ਗੁਜ਼ਰ ਰਿਹਾ ਸੀ। ਜਿਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਨਾਅਰਿਆਂ 'ਤੇ ਕਾਲਾ ਰੰਗ ਫੇਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। [caption id="attachment_445195" align="aligncenter" width="300"]Khalistan banner at the gate of Government Senior Secondary School at Sanour ਸਨੌਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ 'ਤੇ ਲੱਗਾ ਖ਼ਲਿਸਤਾਨ ਦਾ ਬੈਨਰ[/caption] ਇਸ ਦੇ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਕੰਧਾਂ 'ਤੇ ਖ਼ਾਲਿਸਤਾਨ ਪੱਖੀ ਨਾਅਰੇ ਗਏ ਸਨ। ਜਿਸ ਦੀ ਭਿਣਕ ਜਦੋਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਲੱਗੀ ਤਾਂ ਉਨ੍ਹਾਂ ਤੁਰੰਤ ਹੀ ਨਾਅਰਿਆਂ ਨੂੰ ਮਿਟਾ ਦਿੱਤਾ ਅਤੇ ਇਸ ਦੀ ਜਾਂਚ ਕਰਾਉਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਸਿੱਖ ਫ਼ਾਰ ਜਸਟਿਸ ਵਲੋਂ 31 ਅਕਤੂਬਰ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ 'ਤੇ ਖਾਲਿਸਤਾਨ ਦੇ ਝੰਡੇ ਲਾਉਣ ਦੀ ਅਪੀਲ ਕੀਤੀ ਗਈ ਸੀ। -PTCNews educare

Related Post