ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ 7 ਅੱਤਵਾਦੀ ਨੂੰ ਅਦਾਲਤ ਨੇ 6 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

By  Shanker Badra October 3rd 2019 09:59 PM

ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ 7 ਅੱਤਵਾਦੀ ਨੂੰ ਅਦਾਲਤ ਨੇ 6 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ:ਅੰਮ੍ਰਿਤਸਰ : ਪੰਜਾਬ ਦੇ ਖੁਫੀਆ ਵਿਭਾਗ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਗ੍ਰਿਫਤਾਰ ਕੀਤੇ ਗਏ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ 7 ਅੱਤਵਾਦੀਆਂ ਦਾ ਅੱਜ ਪੁਲਿਸ ਰਿਮਾਂਡ ਖਤਮ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਫਿਰ ਅਦਾਲਤ 'ਚ ਪੇਸ਼ ਕੀਤਾ ਗਿਆ।

Khalistan Zindabad Force 7 terrorists court Sent on 6 days police remand ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ 7ਅੱਤਵਾਦੀ ਨੂੰ ਅਦਾਲਤ ਨੇ 6 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਜਿਥੇ ਅਦਾਲਤ ਨੇ ਇਨ੍ਹਾਂ ਸਾਰੇ ਅੱਤਵਾਦੀਆਂ ਨੂੰ ਅਗਲੇਰੀ ਜਾਂਚ ਲਈ 9 ਅਕਤੂਬਰ ਤੱਕ ਮੁੜ ਤੋਂ ਪੁਲਿਸ ਰਿਮਾਂਡ 'ਤੇ ਭੇਜਿਆ ਹੈ।ਇਨ੍ਹਾਂ ਗ੍ਰਿਫ਼ਤਾਰ ਕੀਤੇ ਅੱਤਵਾਦੀਆਂ ਕੋਲੋਂ ਪੰਜ ਏਕ-47 ਰਾਈਫਲਾਂ, ਪਿਸਤੌਲ, ਸੈਟੇਲਾਈਟ ਫੋਨ ਤੇ ਹਥਗੋਲੇ ਬਰਾਮਦ ਕੀਤੇ ਗਏ ਸਨ।

Khalistan Zindabad Force 7 terrorists court Sent on 6 days police remand ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ 7ਅੱਤਵਾਦੀ ਨੂੰ ਅਦਾਲਤ ਨੇ 6 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਦੱਸ ਦੇਈਏ ਕਿ ਅਦਾਲਤ 'ਚ ਪੇਸ਼ ਕੀਤੇ ਗਏ ਅੱਤਵਾਦੀਆਂ 'ਚ ਬਲਵੰਤ ਸਿੰਘ ਉਰਫ਼ ਬਾਬਾ ਉਰਫ਼ ਨਿਹੰਗ, ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਰੰਧਾਵਾ, ਹਰਭਜਨ ਸਿੰਘ ,ਬਲਬੀਰ ਸਿੰਘ ਮਾਨ ਸਿੰਘ, ਗੁਰਦੇਵ ਸਿੰਘ ਅਤੇ ਸ਼ੁੱਭਦੀਪ ਸਿੰਘ ਸਨ। ਅਕਾਸ਼ਦੀਪ ਤੇ ਬਾਬਾ ਬਲਵੰਤ ਸਿੰਘ ਦੋਵਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਦੋਵਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

-PTCNews

Related Post