ਖੰਨਾ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਕੀਤੀ ਬਰਾਮਦ

By  Shanker Badra March 20th 2019 05:02 PM

ਖੰਨਾ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਕੀਤੀ ਬਰਾਮਦ:ਖੰਨਾ : ਲੋਕ ਸਭਾ ਚੋਣਾਂ ਦੀ ਤਾਰੀਕ ਦਾ ਐਲਾਨ ਹੁੰਦਿਆਂ ਹੀ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲੱਗ ਗਿਆ ਹੈ।ਜਿਸ ਦੇ ਤਹਿਤ ਪੁਲਿਸ- ਪ੍ਰਸ਼ਾਸਨ ਕਾਫ਼ੀ ਸਰਗਰਮ ਹੋ ਗਿਆ ਹੈ।ਇਨ੍ਹਾਂ ਚੋਣਾਂ ਵਿੱਚ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਵਿਅਕਤੀ ਪੈਸਿਆਂ ਨਾਲ ਵੋਟਰਾਂ ਨੂੰ ਖਰੀਦ ਨਾ ਸਕੇ ,ਇਸ ਕਰਕੇ ਦੇਸ਼ ਭਰ ਵਿੱਚ ਜਗ੍ਹਾ -ਜਗ੍ਹਾ ਚੈਕਿੰਗ ਹੋ ਰਹੀ ਹੈ।ਇਸ ਤਰ੍ਹਾਂ ਖੰਨਾ ਪੁਲਿਸ ਵੀ ਕਾਫ਼ੀ ਸਰਗਰਮ ਹੋ ਗਈ ਹੈ। [caption id="attachment_272132" align="aligncenter" width="300"]Khanna Police 62 lakhs 30 thousand rupees recovered ਖੰਨਾ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਕੀਤੀ ਬਰਾਮਦ[/caption] ਇਸ ਚੋਣ ਜ਼ਾਬਤੇ ਦੌਰਾਨ ਖੰਨਾ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਪੁਲਿਸ ਨੇ 2 ਵਿਅਕਤੀਆਂ ਕੋਲੋਂ ਵੱਖ-ਵੱਖ ਥਾਵਾਂ ਤੋਂ 62 ਲੱਖ, 30 ਹਜ਼ਾਰ ਰੁਪਏ ਬਰਾਮਦ ਕੀਤੇ ਹਨ।ਜਦੋਂ ਪੁਲਿਸ ਨੇ ਉਕਤ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਤਾਂ ਉਹ ਇਨ੍ਹਾਂ ਪੈਸਿਆਂ ਦਾ ਹਿਸਾਬ ਨਹੀਂ ਦੇ ਸਕੇ। [caption id="attachment_272131" align="aligncenter" width="300"]Khanna Police 62 lakhs 30 thousand rupees recovered ਖੰਨਾ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਕੀਤੀ ਬਰਾਮਦ[/caption] ਜਿਸ ਤੋਂ ਬਾਅਦ ਖੰਨਾ ਪੁਲਿਸ ਨੇ ਇਸ ਮਾਮਲੇ ਨੂੰ ਅਗਲੇਰੀ ਜਾਂਚ ਲਈ ਇਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ ਹਾਲਾਂਕਿ ਇਹ ਪੈਸਾ ਚੋਣਾਂ 'ਚ ਵਰਤਿਆ ਜਾਣਾ ਸੀ ਜਾਂ ਨਹੀਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। -PTCNews

Related Post