ਨਸ਼ੇ ਕਾਰਨ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

By  Jashan A October 18th 2019 10:55 AM

ਨਸ਼ੇ ਕਾਰਨ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ,ਖੰਨਾ: ਪੰਜਾਬ 'ਚ ਨਸ਼ਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਸੂਬੇ 'ਚ ਨਸ਼ਿਆਂ ਦੇ ਕਾਰਨ ਕਈ ਨੌਜਵਾਨ ਮੌਤ ਨੂੰ ਗਲੇ ਲਗਾ ਰਹੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ, ਜਿਥੇ ਪਿੰਡ ਕਿਲਾ ਹੰਸ 'ਚ ਨਸ਼ੇ ਕਾਰਨ ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ।

Drugਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। ਮ੍ਰਿਤਕ ਦੀ ਪਹਿਚਾਣ ਸਨਮੀਤ ਸਿੰਘ ਵਜੋਂ ਹੋਈ ਹੈ, ਜੋ 2 ਭੈਣਾਂ ਦਾ ਇਕਲੌਤਾ ਭਰਾ ਸੀ।

ਹੋਰ ਪੜ੍ਹੋ:ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਰੇਸ਼ਮ ਸਿੰਘ ਅਨਮੋਲ, ਖੁਦ ਵੰਡੇ ਬਿਸਤਰੇ (ਵੀਡੀਓ)

Drugਪਰਿਵਾਰ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਨੇ ਨਸ਼ਾ ਦੇ ਕੇ ਉਨ੍ਹਾਂ ਦੇ ਪੁੱਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post