ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜਾਅਲੀ ਕਰੰਸੀ ਸਮੇਤ 2 ਵਿਦੇਸ਼ੀ ਨਾਗਰਿਕਾਂ ਨੂੰ ਦਬੋਚਿਆ

By  Jashan A February 3rd 2019 11:19 AM

ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜਾਅਲੀ ਕਰੰਸੀ ਸਮੇਤ 2 ਵਿਦੇਸ਼ੀ ਨਾਗਰਿਕਾਂ ਨੂੰ ਦਬੋਚਿਆ,ਖੰਨਾ: ਬੀਤੇ ਦਿਨ ਖੰਨਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ 2 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੀ 3 ਲੱਖ 52 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਨਾਲ ਦਬੋਚਿਆ। ਇਸ ਦੌਰਾਨ ਪੁਲਿਸ ਨੇ ਇਹਨਾਂ ਤੋਂ ਜਾਅਲੀ ਨੋਟ ਛਾਪਣ ਵਾਲੀ ਮਸ਼ੀਨ ਅਤੇ ਹੋਰ ਵਰਤੋਂ 'ਚ ਆਉਣ ਵਾਲੇ ਸਾਮਾਨ ਵੀ ਬਰਾਮਦ ਕੀਤਾ ਹੈ।

ars ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜਾਅਲੀ ਕਰੰਸੀ ਸਮੇਤ 2 ਵਿਦੇਸ਼ੀ ਨਾਗਰਿਕਾਂ ਨੂੰ ਦਬੋਚਿਆ

ਇਸ ਮਾਮਲੇ ਸਬੰਧੀ ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਡੀ. ਐੱਸ. ਪੀ. ਪਾਇਲ ਰਛਪਾਲ ਸਿੰਘ ਢੀਂਡਸਾ, ਡੀ. ਐੱਸ. ਪੀ. ਹਰਦੀਪ ਸਿੰਘ ਚੀਮਾ, ਨਾਰਕੋਟਿਕ ਸੈੱਲ ਖੰਨਾ ਦੇ ਸਹਾਇਕ ਥਾਣੇਦਾਰ ਸੁਖਵੀਰ ਸਿੰਘ ਅਤੇ ਸਹਾਇਕ ਥਾਣੇਦਾਰ ਬਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਦੋਰਾਹਾ ਦੇ ਹਾਈ-ਟੈੱਕ ਨਾਕੇ 'ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਤੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ars ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜਾਅਲੀ ਕਰੰਸੀ ਸਮੇਤ 2 ਵਿਦੇਸ਼ੀ ਨਾਗਰਿਕਾਂ ਨੂੰ ਦਬੋਚਿਆ

ਜਿਸ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਇਹਨਾਂ ਆਰੋਪੀਆਂ ਤੋਂ ਜਾਅਲੀ ਕਰੰਸੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਥਾਣਾ ਦੋਰਾਹਾ ਪੁਲਸ ਨੇ ਦੋਵਾਂ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

-PTC News

Related Post