ਖਰੜ-ਲਾਂਡਰਾ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਦੀ ਹੋਈ ਮੌਤ

By  Jashan A March 23rd 2019 09:09 PM

ਖਰੜ-ਲਾਂਡਰਾ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਦੀ ਹੋਈ ਮੌਤ,ਖਰੜ: ਅੱਜ ਸਵੇਰੇ ਖਰੜ-ਲਾਂਡਰਾ ਰੋਡ 'ਤੇ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਦੌਰਾਨ ਇੱਕ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਖਰੜ ਤੋਂ ਲਾਂਡਰਾ ਵੱਲ ਜਾ ਰਿਹਾ ਸੀ ਕਿ ਇਸ ਦੌਰਾਨ ਪਿੱਛਿਓਂ ਆ ਰਹੇ ਇਕ ਟਰਾਲੇ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

acci ਖਰੜ-ਲਾਂਡਰਾ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਦੀ ਹੋਈ ਮੌਤ

ਇਹ ਟੱਕਰ ਇੰਨੀ ਭਿਆਨਕ ਸੀ ਕਿ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨਰੇਸ਼ ਕੁਮਾਰ ਵਾਸੀ ਆਦਰਸ਼ ਨਗਰ, ਖਰੜ ਦੇ ਰੂਪ 'ਚ ਹੋਈ ਹੈ।

ਹੋਰ ਪੜ੍ਹੋ:ਮਸੂਦ ਅਜ਼ਹਰ ਨੂੰ “ਜੀ” ਕਹਿਣ ‘ਤੇ ਚੁਫੇਰਿਓਂ ਘਿਰੇ ਰਾਹੁਲ ਗਾਂਧੀ, ਸੁਖਬੀਰ ਬਾਦਲ ਨੇ ਕੀਤੀ ਇਹ ਟਿੱਪਣੀ

acci ਖਰੜ-ਲਾਂਡਰਾ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਦੀ ਹੋਈ ਮੌਤ

ਇਸ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post