ਖਰੜ: ਗਿਲਕੋ ਵੈਲੀ 'ਚੋਂ ਮਿਲੀ ਨਵ-ਵਿਆਹੁਤਾ ਦੀ ਲਾਸ਼, ਫੈਲੀ ਸਨਸਨੀ

By  Jashan A March 14th 2019 03:10 PM

ਖਰੜ: ਗਿਲਕੋ ਵੈਲੀ 'ਚੋਂ ਮਿਲੀ ਨਵ-ਵਿਆਹੁਤਾ ਦੀ ਲਾਸ਼, ਫੈਲੀ ਸਨਸਨੀ,ਖਰੜ: ਖਰੜ 'ਚ ਸਥਿਤ ਗਿਲਕੋ ਵੈਲੀ 'ਚੋਂ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸੀਆਈਏ ਸਟਾਫ਼ ਨੇ ਇਕ ਨਵ-ਵਿਆਹੁਤਾ ਦੀ ਲਾਸ਼ ਬਰਾਮਦ ਕੀਤੀ। ਮਹਿਲਾ ਦੀ ਉਮਰ 25 ਤੋਂ 27 ਸਾਲ ਦੱਸੀ ਜਾ ਰਹੀ ਹੈ।ਮ੍ਰਿਤਕਾ ਦੇ ਸਿਰ 'ਤੇ ਡੂੰਘੀਆਂ ਸੱਟਾਂ ਵੱਜੀਆਂ ਹੋਈਆਂ ਹਨ।

ਜਦਕਿ ਸਰੀਰ ਦੇ ਹੋਰ ਹਿੱਸਿਆਂ 'ਤੇ ਵੀ ਸੱਟਾਂ ਦੇ ਨਿਸ਼ਾਨ ਹੋਣ ਦੀ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਇਸ ਮਾਮਲੇ ਨੂੰ ਹੱਤਿਆ ਦੇ ਸ਼ੱਕ ਨਾਲ ਜੋੜ ਕੇ ਦੇਖ ਰਹੀ ਹੈ।

ਸੀਆਈਏ ਸਟਾਫ ਦੇ ਇੰਚਾਰਜ ਸਤਵੰਤ ਸਿੱਧੂ ਮੁਤਾਬਿਕ ਮਹਿਲਾ ਕੋਈ ਪ੍ਰਵਾਸੀ ਮਜ਼ਦੂਰ ਜਾਪਦੀ ਹੈ, ਜਿਸ ਦੀ ਖੱਬੀ ਕਲਾਈ 'ਤੇ ਅੰਗਰੇਜ਼ੀ ਵਿੱਚ ਏ ਐੱਸ ਦਾ ਟੈਟੂ ਬਣਿਆ ਹੋਇਆ ਹੈ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ਅਤੇ ਆਸ-ਪਾਸ ਦੀ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਸੱਚਾਈ ਪਤਾ ਲਾਈ ਜਾ ਸਕੇ।

-PTC News

Related Post