ਭਾਜਪਾ ਨੂੰ ਇੱਕ ਹੋਰ ਝਟਕਾ,  ਮਹਿਲਾ ਵਿੰਗ ਦੀ ਸਾਬਕਾ ਜ਼ਿਲਾ ਪ੍ਰਧਾਨਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

By  Shanker Badra October 13th 2020 10:11 AM

ਭਾਜਪਾ ਨੂੰ ਇੱਕ ਹੋਰ ਝਟਕਾ,  ਮਹਿਲਾ ਵਿੰਗ ਦੀ ਸਾਬਕਾ ਜ਼ਿਲਾ ਪ੍ਰਧਾਨਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ:ਗੁਰਦਾਸਪੁਰ :  ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਪੂਰੇ ਪੰਜਾਬ ਦੇ ਕਿਸਾਨ ਸੜਕਾਂ ‘ਤੇ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲ ਹੁਣ ਪਾਰਟੀ ਲਈ ਗਲੇ ਦੀ ਹੱਡੀ ਬਣ ਗਏ ਹਨ। ਇਨ੍ਹਾਂ ਖ਼ੇਤੀ ਬਿੱਲਾਂ ਦੇ ਹੋ ਰਹੇ ਵਿਰੋਧ ਕਰਕੇ ਪੰਜਾਬ ਅੰਦਰ ਭਾਜਪਾ ਦੇ ਲੀਡਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫ਼ੜ ਰਹੇ ਹਨ।

kheti-ordinance-bill-2020 ,Kamaljit Kaur from Gurdaspur join SAD ਮਹਿਲਾ ਵਿੰਗ ਦੀ ਸਾਬਕਾ ਜ਼ਿਲਾ ਪ੍ਰਧਾਨਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਅੱਜ ਭਾਜਪਾ ਨੂੰ ਉਸ ਸਮੇਂ ਝੱਟਕਾ ਲੱਗਾ ,ਜਦੋਂ ਗੁਰਦਾਸਪੁਰ ਤੋਂ ਭਾਜਪਾ ਦੀ ਸਾਬਕਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਕਮਲਜੀਤ ਕੌਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਬਿਲਾਂ ਦੇ ਵਿਰੋਧ 'ਚ ਭਾਜਪਾ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ 'ਚ 'ਚ ਸ਼ਾਮਿਲ ਹੋ ਗਏ ਹਨ।

kheti-ordinance-bill-2020 ,Kamaljit Kaur from Gurdaspur join SAD ਮਹਿਲਾ ਵਿੰਗ ਦੀ ਸਾਬਕਾ ਜ਼ਿਲਾ ਪ੍ਰਧਾਨਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਨੇ ਉਨ੍ਹਾਂ ਨੂੰ ਸਿਰੋਪਾ ਭੇਂਟ ਕਰਕੇ ਪਾਰਟੀ 'ਚ ਸਵਾਗਤ ਕੀਤਾ ਹੈ। ਇਸ ਮੌਕੇ 'ਤੇ ਕਮਲਜੀਤ ਕੌਰ ਨੇ ਪਤੱਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ 'ਚ ਲੋਕ ਭਾਜਪਾ ਨੂੰ ਅਲਵਿਦਾ ਕਹਿ ਕੇਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਨੂੰ ਉਤਾਵਲੇ ਹਨ।

kheti-ordinance-bill-2020 ,Kamaljit Kaur from Gurdaspur join SAD ਮਹਿਲਾ ਵਿੰਗ ਦੀ ਸਾਬਕਾ ਜ਼ਿਲਾ ਪ੍ਰਧਾਨਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਇਸ ਮੌਕੇ 'ਤੇ ਅਕਾਲੀ ਆਗੂ ਅਤੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਹੈ ਕਿ ਕਮਲਜੀਤ ਕੌਰ ਨੇ ਰਾਜਨੀਤੀ ਤੋਂ ਉਪਰ ਉਠਕੇ ਕਿਸਾਨਾਂ ਦੇ ਹੱਕ ਲਈ ਆਪਣੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਸਾਬਿਤ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਸ਼੍ਰੋਮਣੀ ਅਕਾਲੀ ਦਲ 'ਚ ਆਵੇਗਾ ,ਉਸਦਾ ਦਿਲ ਖੋਲਕੇ ਸਵਾਗਤ ਕੀਤਾ ਜਾਵੇਗਾ।

kheti-ordinance-bill-2020 ,Kamaljit Kaur from Gurdaspur join SAD

-PTCNews

Related Post