ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਹਰਭਜਨ ਸਿੰਘ ਜੀ ਭਲਵਾਨ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

By  Jashan A December 22nd 2019 06:17 PM

ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਹਰਭਜਨ ਸਿੰਘ ਜੀ ਭਲਵਾਨ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ,ਕੀਰਤਪੁਰ ਸਾਹਿਬ: ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਹਰਭਜਨ ਸਿੰਘ ਜੀ ਭਲਵਾਨ ਅਕਾਲ ਚਲਾਣਾ ਕਰ ਗਏ ਹਨ। ਜਿਸ ਦੌਰਾਨ ਅੱਜ ਉਹਨਾਂ ਦਾ ਅੰਤਿਮ ਸਸਕਾਰ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ ਤੇ ਬਾਬਾ ਜੀ ਦੇ ਅੰਤਿਮ ਦਰਸ਼ਨ ਕੀਤੇ। ਬਾਬਾ ਹਰਭਜਨ ਸਿੰਘ ਜੀ ਭਲਵਾਨ ਜੀ ਦੇ ਅੰਤਿਮ ਸਸਕਾਰ ਮੌਕੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਅਗਲੇ ਮੁਖੀ ਬਾਬਾ ਸੁੱਚਾ ਸਿੰਘ ਅਤੇ ਬਾਬਾ ਸਤਨਾਮ ਸਿੰਘ ਨੂੰ ਬਣਾਇਆ ਗਿਆ।

ਹੋਰ ਪੜ੍ਹੋ: ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਛਬੀਲ ਦੀ ਹੋਈ ਆਰੰਭਤਾ

ਤੁਹਾਨੂੰ ਦੱਸ ਦੇਈਏ ਕਿ ਬੀਤੀ ਰਾਤ ਉਹਨਾਂ ਨੂੰ ਬ੍ਰੇਨ ਹੈਮਰੇਜ ਹੋਇਆ ਸੀ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਿਟੀ ਹਸਪਤਾਲ ਵਿਚ ਉਹਨਾਂ ਨੂੰ ਮੁਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਉਹਨਾਂ ਨੂੰ ਪੀ.ਜੀ.ਆਈ ਲਈ ਰੈਫਰ ਕਰ ਦਿੱਤਾ ਗਿਆ ਸੀ, ਜਿਥੇ ਰਸਤੇ ‘ਚ ਉਹਨਾਂ ਨੇ ਅੰਤਿਮ ਸਵਾਸ ਲਏ।

ਦੱਸਣਯੋਗ ਹੈ ਕਿ ਬੀਤੀ 28 ਜੁਲਾਈ ਨੂੰ ਸੰਤ ਬਾਬਾ ਲਾਭ ਸਿੰਘ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਬਾਬਾ ਹਰਭਜਨ ਸਿੰਘ ਭਲਵਾਨ ਨੂੰ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ ਸੇਵਾ ਦੇ ਕੇ ਮੁੱਖ ਪ੍ਰਬੰਧਕ ਬਣਾਇਆ ਗਿਆ ਸੀ।

-PTC News

Related Post