ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਕਰਵਾਇਆ ਕੀਰਤਨ ਦਰਬਾਰ

By  Riya Bawa December 12th 2021 12:21 PM

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਹਲਕਾ ਉੱਤਰੀ ਕੀਰਤਨ ਦਰਬਾਰ ਸੇਵਾ ਸੁਸਾਇਟੀ ਵੱਲੋਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਹ ਕੀਰਤਨ ਦਰਬਾਰ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਉੱਤਰੀ ਤੋਂ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮਹਾਨ ਕੀਰਤਨ ਦਰਬਾਰ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ ਸਮੇਤ ਅਨੇਕਾਂ ਪੰਥ ਪ੍ਰਸਿੱਧ ਕਥਾ ਵਾਚਕਾਂ ਅਤੇ ਰਾਗੀ ਜੱਥਿਆਂ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਕੀਰਤਨ ਦਰਬਾਰ ਮੌਕੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ। ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। -PTC News

Related Post