ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ,ਕਿਸਾਨ ਅੰਦੋਲਨ 'ਚ ਅੱਜ ਮਨਾਇਆ ਜਾਵੇਗਾ ਕਿਸਾਨ ਦਿਵਸ  

By  Shanker Badra December 23rd 2020 12:39 PM

ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ,ਕਿਸਾਨ ਅੰਦੋਲਨ 'ਚ ਅੱਜ ਮਨਾਇਆ ਜਾਵੇਗਾ ਕਿਸਾਨ ਦਿਵਸ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਅੱਜ 28ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੇ ਹੁਣ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਫਿਲਹਾਲ ਇਸ ਮਸਲੇ ਦਾ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ।

Kisan Andolan continues for 28th day today, Farmers will celebrate Farmers Day 2020 ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ,ਕਿਸਾਨ ਅੰਦੋਲਨ 'ਚ ਅੱਜ ਮਨਾਇਆ ਜਾਵੇਗਾ ਕਿਸਾਨ ਦਿਵਸ

ਇਸ ਦਰਮਿਆਨ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਦਿਹਾੜਾ ਵੀਮਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਅੱਜ ਉਹ ਇਕ ਟਾਇਮ ਦਾ ਖਾਣਾ ਨਹੀਂ ਖਾਣਗੇ। ਦੂਜੇ ਪਾਸੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ 11-11 ਕਿਸਾਨ ਆਗੂਆਂ ਦੀ  ਭੁੱਖ-ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਇੱਕ ਪਾਸੇ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ।

Kisan Andolan continues for 28th day today, Farmers will celebrate Farmers Day 2020 ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ,ਕਿਸਾਨ ਅੰਦੋਲਨ 'ਚ ਅੱਜ ਮਨਾਇਆ ਜਾਵੇਗਾ ਕਿਸਾਨ ਦਿਵਸ

ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਲਈ ਸੱਦਾ ਭੇਜਿਆ ਗਿਆ ਸੀ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ 32 ਕਿਸਾਨ ਜਥੇਬੰਦੀਆਂ ’ਚੋਂ ਹੀ ਇਕ 5 ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿਚ ਕੁਲਵੰਤ ਸਿੰਘ ਸੰਧੂ, ਡਾ.ਦਰਸ਼ਨ ਪਾਲ, ਜਗਜੀਤ ਡੱਲੇਵਾਲ ,ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ ਕਮੇਟੀ ਵਿਚ ਸ਼ਾਮਲ ਹਨ। ਰਜਿੰਦਰ ਦੀਪ ਸਿੰਘ ਵਾਲਾ ਸਹਾਇਕ ਦੇ ਤੌਰ ‘ਤੇ ਕੰਮ ਵੇਖਣਗੇ।

Kisan Andolan continues for 28th day today, Farmers will celebrate Farmers Day 2020 ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ,ਕਿਸਾਨ ਅੰਦੋਲਨ 'ਚ ਅੱਜ ਮਨਾਇਆ ਜਾਵੇਗਾ ਕਿਸਾਨ ਦਿਵਸ

ਇਹ 5 ਮੈਂਬਰੀ ਕਮੇਟੀ ਅੱਜ 12 ਵਜੇ ਕੇਂਦਰ ਨਾਲ ਹੋਣ ਵਾਲੀ ਬੈਠਕ ‘ਤੇ ਮੰਥਨ ਕਰੇਗੀ ਅਤੇ ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ ਦੁਪਹਿਰ 2 ਵਜੇ ਹੋਵੇਗੀ। ਇਹ 5 ਮੈਂਬਰੀ ਕਮੇਟੀ ਆਪਣਾ ਫ਼ੈਸਲਾ ਦੱਸੇਗੀ ਕਿ ਸਰਕਾਰ ਨਾਲ ਮੀਟਿੰਗ ਕਰਨੀ ਹੈ ਜਾਂ ਨਹੀਂ। ਇਹ ਪੰਜ ਮੈਂਬਰੀ ਕਮੇਟੀ ਸਰਕਾਰ ਦੇ ਪ੍ਰਸਤਾਵ ਦੇ ਸੰਬੰਧ ਵਿੱਚ ਇੱਕ ਖਰੜਾ ਤਿਆਰ ਕਰੇਗੀ ਅਤੇ ਉਸ ਤੋਂ ਬਾਅਦ ਉਸ ਖਰੜੇ ਦੇ ਸੰਬੰਧ ਵਿੱਚ 40 ਕਿਸਾਨ ਨੇਤਾਵਾਂ ਦੀ ਮੀਟਿੰਗ ਕੀਤੀ ਜਾਣੀ ਹੈ। ਇਹ ਖਰੜਾ ਉਸ ਮੀਟਿੰਗ ਵਿੱਚ ਰੱਖਿਆ ਜਾਵੇਗਾ।

-PTCNews

Related Post