ਦਿੱਲੀ ਦੇ ਸਿੰਘੂ ਬਾਰਡਰ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ PM ਮੋਦੀ ਦਾ ਫੂਕਿਆ ਪੁਤਲਾ 

By  Shanker Badra May 26th 2021 12:59 PM

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਅੱਜ ਦੇਸ਼ ਭਰ 'ਚ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ ,ਕਿਉਂਕਿ ਅੱਜ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ 'ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ।

Kisan Andolan : Farmers burn PM Modi’s effigy , hoist black flags at Singhu Border ਦਿੱਲੀ ਦੇ ਸਿੰਘੂ ਬਾਰਡਰ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ PM ਮੋਦੀ ਦਾ ਫੂਕਿਆ ਪੁਤਲਾ

ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ, ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਕਾਲਾ ਦਿਵਸ 

ਇਸ ਤਹਿਤ ਅੱਜ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਪੰਜਾਬ ਵਿਚ ਕਿਸਾਨ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾ ਰਹੇ ਹਨ। ਜਿਸ ਨੂੰ ਪੰਜਾਬ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ।

Kisan Andolan : Farmers burn PM Modi’s effigy , hoist black flags at Singhu Border ਦਿੱਲੀ ਦੇ ਸਿੰਘੂ ਬਾਰਡਰ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ PM ਮੋਦੀ ਦਾ ਫੂਕਿਆ ਪੁਤਲਾ

ਦੇਸ਼ ਦੀਆਂ 14 ਵੱਡੀਆਂ ਵਿਰੋਧੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੇ ਗਏ ਦੇਸ਼ ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ। ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵ ਸੈਨਾ, ਡੀਐਮਕੇ, ਜੇਕੇਪੀਏ, ਸਪਾ, ਬਸਪਾ, ਆਰਜੇਡੀ, ਸੀਪੀਆਈ, ਸੀਪੀਐਮ ਅਤੇ ਆਮ ਆਦਮੀ ਪਾਰਟੀ ਵੀ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ ਹੈ।

Kisan Andolan : Farmers burn PM Modi’s effigy , hoist black flags at Singhu Border ਦਿੱਲੀ ਦੇ ਸਿੰਘੂ ਬਾਰਡਰ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ PM ਮੋਦੀ ਦਾ ਫੂਕਿਆ ਪੁਤਲਾ

ਪੜ੍ਹੋ ਹੋਰ ਖ਼ਬਰਾਂ : ਆਕਸੀਜਨ ਸਿਲੰਡਰ ਫੱਟਣ ਕਾਰਨ ਐਂਬੂਲੈਂਸ ਡਰਾਈਵਰ ਦੀ ਹੋਈ ਮੌਤ, 2 ਗੰਭੀਰ ਜ਼ਖ਼ਮੀ

ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ 21 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ 'ਤੇ ਮੁੜ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। ਦੱਸ ਦੇਈਏ ਕਿ 26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਨੇ 11 ਦੌਰ ਦੀ ਗੱਲਬਾਤ 'ਚ ਕਾਨੂੰਨਾਂ ਨੂੰ ਰੱਦ ਕਰਕੇ ਅੱਗੇ ਦੀ ਚਰਚਾ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਕਿਸਾਨ ਲੀਡਰਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ ਸੀ। ਸਰਕਾਰ ਤੇ ਕਿਸਾਨ ਲੀਡਰਾਂ ਦੇ ਵਿਚ 22 ਜਨਵਰੀ ਨੂੰ ਆਖਰੀ ਬੈਠਕ ਹੋਈ ਸੀ।

-PTCNews

Related Post