ਦਿੱਲੀ 'ਚ ਸੰਸਦ ਭਵਨ ਨੇੜੇ ਜੰਤਰ-ਮੰਤਰ 'ਤੇ ਅੱਜ ਤੋਂ ਚੱਲੇਗੀ ਕਿਸਾਨ ਸੰਸਦ, 200 ਕਿਸਾਨ ਹਰ ਰੋਜ਼ ਲੈਣਗੇ ਹਿੱਸਾ

By  Shanker Badra July 22nd 2021 09:35 AM

ਨਵੀਂ ਦਿੱਲੀ : ਮਾਨਸੂਨ ਸੈਸ਼ਨ ਦੌਰਾਨ ਕਿਸਾਨਾਂ (Kisan Andolan ) ਵੱਲੋਂ ਅੱਜ ਸੰਸਦ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਅਤੇ ਸੰਯੁਕਤ ਕਿਸਾਨ ਮੋਰਚਾ ਦਰਮਿਆਨ ਹੋਈ ਬੈਠਕ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸੰਸਦ ਦੇ ਸੈਸ਼ਨ ਦੌਰਾਨ ਹੀ ਸੰਸਦ ਦੇ ਬਾਹਰ ਭਾਵ ਜੰਤਰ-ਮੰਤਰ (Jantar Mantar )ਵਿਖੇ  (Central laws ) ਤਿੰਨੇ ਖੇਤੀਬਾੜੀ ਕਾਨੂੰਨਾਂ (Farmers protest ) ਦਾ ਵਿਰੋਧ ਕਰਨਗੇ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ 200 ਕਿਸਾਨ 5 ਵੱਖ-ਵੱਖ ਬੱਸਾਂ ਵਿੱਚ ਸਵਾਰ ਹੋ ਕੇ ਦਿੱਲੀ ਜਾਣਗੇ।

ਦਿੱਲੀ 'ਚ ਸੰਸਦ ਭਵਨ ਨੇੜੇ ਜੰਤਰ-ਮੰਤਰ 'ਤੇ ਅੱਜ ਤੋਂ ਚੱਲੇਗੀ ਕਿਸਾਨ ਸੰਸਦ, 200 ਕਿਸਾਨ ਹਰ ਰੋਜ਼ ਲੈਣਗੇ ਹਿੱਸਾ

ਕਿਸਾਨਾਂ ਵੱਲੋਂ 3 ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਜੰਤਰ-ਮੰਤਰ ਵਿਖੇ ਅੱਜ ਤੋਂ ਕਿਸਾਨ ਸੰਸਦ ਚਲਾਈ ਜਾਵੇਗੀ। ਜਿਸ ਵਿਚ 200 ਕਿਸਾਨ ਹਰ ਰੋਜ਼ ਇਸ ਕਿਸਾਨ ਸੰਸਦ ਵਿੱਚ ਹਿੱਸਾ ਲੈਣਗੇ। ਦਿੱਲੀ ਪੁਲਿਸ ਨੇ ਤਿੰਨ ਨਵੇਂ ਖੇਤੀ ਕਾਨੂਨਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਕੁਝ ਸ਼ਰਤਾਂ ਦੇ ਨਾਲ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ।ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਨੇ 9 ਅਗਸਤ ਤਕ ਜ਼ਿਆਦਾਤਰ 200 ਕਿਸਾਨਾਂ ਵੱਲੋਂ ਪ੍ਰਦਰਸ਼ਨ ਦੀ ਵਿਸ਼ੇਸ਼ ਇਜਾਜ਼ਤ ਦੇ ਦਿੱਤੀ ਹੈ।

ਦਿੱਲੀ 'ਚ ਸੰਸਦ ਭਵਨ ਨੇੜੇ ਜੰਤਰ-ਮੰਤਰ 'ਤੇ ਅੱਜ ਤੋਂ ਚੱਲੇਗੀ ਕਿਸਾਨ ਸੰਸਦ, 200 ਕਿਸਾਨ ਹਰ ਰੋਜ਼ ਲੈਣਗੇ ਹਿੱਸਾ

ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਈ ਥਾਈਂ ਬੈਰੀਕੇਡ ਲਗਾਏ ਗਏ ਹਨ।ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਸਿੰਘੂ ਬਾਰਡਰ 'ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਪੂਰਾ ਇਲਾਕਾ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ 200 ਕਿਸਾਨਾਂ ਦਾ ਇਕ ਸਮੂਹ ਪੁਲਿਸ ਦੀ ਸੁਰੱਖਿਆ ਦੇ ਨਾਲ ਬੱਸਾਂ ਚ ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਜਾਵੇਗਾ। ਉੱਥੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤਕ ਵਿਰੋਧ ਪ੍ਰਦਰਸ਼ਨ ਕਰਨਗੇ।

ਦਿੱਲੀ 'ਚ ਸੰਸਦ ਭਵਨ ਨੇੜੇ ਜੰਤਰ-ਮੰਤਰ 'ਤੇ ਅੱਜ ਤੋਂ ਚੱਲੇਗੀ ਕਿਸਾਨ ਸੰਸਦ, 200 ਕਿਸਾਨ ਹਰ ਰੋਜ਼ ਲੈਣਗੇ ਹਿੱਸਾ

ਦਿੱਲੀ ਪੁਲਿਸ ਵੱਲੋਂ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਕਿਸਾਨਾਂ ਨੂੰ ਜੰਤਰ-ਮੰਤਰ 'ਤੇ ਕੁਝ ਸ਼ਰਤਾਂ ਦੇ ਨਾਲ ਮਨਜ਼ੂਰੀ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 200 ਤੋਂ ਜ਼ਿਆਦਾ ਕਿਸਾਨ ਇਸ ਪ੍ਰੋਗਰਾਮ 'ਚ ਹਿੱਸਾ ਨਹੀਂ ਲੈਣਗੇ। ਜਦਕਿ ਹੋਰ 6 ਲੋਕ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਰਹਿਣਗੇ। ਪ੍ਰਦਰਸ਼ਨਕਾਰੀ ਕਿਸਾਨ ਸਿੰਘੂ ਬਾਰਡਰ ਤੋਂ ਬੱਸਾਂ ਜ਼ਰੀਏ ਜੰਤਰ-ਮੰਤਰ ਪਹੁੰਚਣਗੇ। ਉਨ੍ਹਾਂ ਨੂੰ ਕੋਵਿਡ ਪਾਬੰਦੀਆਂ ਨੂੰ ਧਿਆਨ 'ਚ ਰੱਖਦਿਆਂ ਮਾਰਚ ਨਾ ਕੱਢਣ ਦੀ ਸਲਾਹ ਦਿੱਤੀ ਗਈ ਹੈ।

ਦਿੱਲੀ 'ਚ ਸੰਸਦ ਭਵਨ ਨੇੜੇ ਜੰਤਰ-ਮੰਤਰ 'ਤੇ ਅੱਜ ਤੋਂ ਚੱਲੇਗੀ ਕਿਸਾਨ ਸੰਸਦ, 200 ਕਿਸਾਨ ਹਰ ਰੋਜ਼ ਲੈਣਗੇ ਹਿੱਸਾ

ਉੱਥੇ ਹੀ ਅਮਰੀਕਾ ਨੇ ਭਾਰਤ 'ਚ ਆਪਣੇ ਨਾਗਰਿਕਾਂ ਲਈ ਇਕ ਸੁਰੱਖਿਆ ਅਲਰਟ ਜਾਰੀ ਕੀਤਾ ਹੈ ,ਜਿਸ 'ਚ ਉਨ੍ਹਾਂ ਨੂੰ ਨਵੀਂ ਦਿੱਲੀ 'ਚ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦੇ ਨਾਲ-ਨਾਲ ਪ੍ਰਮੁੱਖ ਖੇਤਰਾਂ, ਭੀੜ ਤੇ ਪ੍ਰਦਰਸ਼ਨਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸੰਸਦ ਦਾ ਮਾਨਸੂਨ ਸੈਸ਼ਨ ਜੇਕਰ 13 ਅਗਸਤ ਨੂੰ ਸਮਾਪਤ ਹੋਵੇਗਾ ਤਾਂ ਜੰਤਰ-ਮੰਤਰ 'ਤੇ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਵੀ 13 ਅਗਸਤ ਤਕ ਜਾਰੀ ਰਹੇਗਾ। ਦੱਸ ਦੇਈਏ ਕਿ ਕਿਸਾਨ ਨਵੰਬਰ 2020 ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਚੁੱਕੇ ਹਨ। ਹੁਣ ਤੱਕ ਸਰਕਾਰ ਤੇ ਕਿਸਾਨਾਂ ਵਿਚਾਲੇ 11 ਵਾਰ ਦੀ ਗੱਲਬਾਤ ਹੋ ਚੁੱਕੀ ਹੈ ਜੋ ਕਿਸੇ ਤਣ ਪੱਤਣ ਨਹੀਂ ਲੱਗੀ।

-PTCNews

Related Post