ਸੁਲਤਾਨਪੁਰ ਲੋਧੀ ਤੇ ਬਠਿੰਡਾ ਰੈਲੀ 'ਚ ਕਿਸਾਨਾਂ ਨੇ ਆਖੀਆਂ ਇਹ ਵੱਡੀਆਂ ਗੱਲਾਂ

By  Jagroop Kaur March 14th 2021 06:07 PM

ਦੁਆਬੇ ਦੀ ਧਰਤੀ ਸੁਲਤਾਨਪੁਰ ਲੋਧੀ ਵਿਖੇ ਕਾਲ਼ੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹੋ ਰਹੀ ਕਿਸਾਨ ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਉਨ੍ਹਾਂ ਕੋਲ ਕੋਈ ਰਸਤਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਵਿਚ ਸਾਰੇ ਵਰਗਾਂ ਦੇ ਲੋਕ ਸ਼ਾਮਲ ਹੋ ਚੁੱਕੇ ਹਨ।ਕਿਸਾਨੀ ਅੰਦੋਲਨ ਦੁਨੀਆਂ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ‌ 225 ਤੋਂ ਵੱਧ ਜਨਤਕ ਮਹਿਕਮਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤਾ ਹੈ।

READ MORE : ਹਲਵਾਰਾ ਵਿਖੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਵਿੱਚ 14 ਸਿਰਕੱਢ ਕਵੀਆਂ ਨੇ ਲਿਆ ਭਾਗ 

ਇਸ ਮੌਕੇ ਦਿੱਲੀ ਅੰਦੋਲਨ ਵਿਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਜਰਮਨੀ ਵੱਲੋਂ 51000_51000 ਰੁਪਏ ਨਾਲ ਸਨਮਾਨਿਤ ਕੀਤਾ ਗਿਆ। ਕਿਸਾਨ ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਉਨ੍ਹਾਂ ਕੋਲ ਕੋਈ ਰਸਤਾ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਵਿਚ ਸਾਰੇ ਵਰਗਾਂ ਦੇ ਲੋਕ ਸ਼ਾਮਲ ਹੋ ਚੁੱਕੇ ਹਨ।ਕਿਸਾਨੀ ਅੰਦੋਲਨ ਦੁਨੀਆਂ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ‌ 225 ਤੋਂ ਵੱਧ ਜਨਤਕ ਮਹਿਕਮਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤਾ ਹੈ।

ਬਠਿੰਡਾ ਪਿੰਡ ਜਗ੍ਹਾ ਰਾਮ ਤੀਰਥ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਲੀ ਹੇਠ ਨੌਜਵਾਨਾਂ ਵੱਲੋਂ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਨਾਲ ਮਹਿਲਾਵਾਂ ਵੀ ਪਹੁੰਚੀਆਂ। ਰੈਲੀ ਵਿੱਚ ਮੁੱਖ ਮਹਿਮਾਨ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਤੇ ਅਦਾਕਾਰ ਯੋਗਰਾਜ ਸਿੰਘ ਵੀ ਪੁੱਜੇ।

Read More : ਸ਼ਾਹਕੋਟ ਦੇ ਡੀ.ਐੱਸ.ਪੀ. ਦੀ ਕੋਰੋਨਾ ਵਾਇਰਸ ਨਾਲ ਹੋਇਆ ਦਿਹਾਂਤ

ਮੁੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਖਿਲਾਫ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ ਜਦ ਤਕ ਇਹ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਪ੍ਰਧਾਨ ਜਗਜੀਤ ਡੱਲੇਵਾਲ ਨੇ ਕਿਹਾ ਕਿ ਇਹ ਕੋਈ ਕਿਸਾਨਾਂ ਵੱਲੋਂ ਬੁਲਾਈ ਰੈਲੀ ਨਹੀਂ, ਇਹ ਨੌਜਵਾਨਾਂ ਤੇ ਆਮ ਲੋਕਾਂ ਵੱਲੋਂ ਕੀਤੀ ਗਈ ਰੈਲੀ ਹੈ ਜਿਸ ਵਿੱਚ ਅਸੀਂ ਅੱਜ ਪੁੱਜੇ ਹਾਂ।ਪਿੰਡ ਜਗ੍ਹਾ ਰਾਮ ਤੀਰਥ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਲੀ ਹੇਠ ਨੌਜਵਾਨਾਂ ਵੱਲੋਂ ਰੈਲੀ ਕੀਤੀ ਗਈ।

ਯੋਗਰਾਜ ਸਿੰਘ ਨੇ ਵੀ ਕੇਂਦਰ ਸਰਕਾਰ ਖਿਲਾਫ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ। ਇਸ ਲਈ ਮੈਂ ਵੀ ਆਮ ਲੋਕਾਂ ਨੂੰ ਜਾਗਰੂਕ ਕਰ ਰਿਹਾ ਹਾਂ।

Related Post