ਕਿਸਾਨ ਮਜ਼ਦੂਰ ਜਥੇਬੰਦੀ ਡੀਸੀ ਦਫ਼ਤਰਾਂ ਅੱਗੇ ਲਗਾਏਗੀ ਵਿਸ਼ਾਲ ਧਰਨੇ

By  Ravinder Singh May 2nd 2022 09:24 PM

ਪਟਿਆਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਵੱਲੋਂ ਕਿਸਾਨਾਂ ਮ਼ਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਵਾਉਣ, ਬਿਜਲੀ ਸੰਕਟ, ਕਣਕ ਦੇ ਘਟੇ ਝਾੜ ਦਾ ਮੁਆਵਜ਼ਾ ਲੈਣ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ 5 ਮਈ ਨੂੰ ਪੰਜਾਬ ਭਰ ਦੇ ਡੀਸੀ ਦਫਤਰਾਂ ਅੱਗੇ ਵਿਸ਼ਾਲ ਧਰਨੇ ਲੱਗ ਰਹੇ ਹਨ। ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 5 ਮਈ ਦੇ ਧਰਨੇ ਸਬੰਧੀ ਡੀਸੀਇਸ ਤਹਿਤ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਆਗੂਆਂ ਦੇ ਵਫ਼ਦ ਵੱਲੋਂ ਸੂਬਾ ਆਗੂ ਪੰਧੇਰ, ਚੱਬਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਦਿੱਤਾ ਗਿਆ ਤੇ ਹੋਰ ਮਸਲਿਆਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨਾਲ ਮੀਟਿੰਗ ਕੀਤੀ ਗਈ। ਉਸ ਤੋਂ ਬਾਅਦ ਆਗੂਆਂ ਵੱਲੋਂ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਰ ਕੇ ਧਰਨੇ ਸਬੰਧੀ ਜ਼ਿਲ੍ਹਾ ਪੱਧਰੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤੇ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 5 ਮਈ ਦੇ ਧਰਨੇ ਸਬੰਧੀ ਡੀਸੀਆਗੂਆਂ ਨੇ ਕਿਹਾ ਕਿ ਇਸ ਧਰਨੇ ਵਿੱਚ ਹਜ਼ਾਰਾਂ ਕਿਸਾਨ, ਮਜ਼ਦੂਰ, ਬੀਬੀਆਂ ਤੇ ਨੌਜਵਾਨ ਸ਼ਾਮਲ ਹੋਣਗੇ ਤੇ ਮੰਗ ਕਰਨਗੇ ਕਿ ਪੰਜਾਬ ਵਿੱਚ ਪੂਰਨ ਨਸ਼ਾਬੰਦੀ ਕੀਤੀ ਜਾਵੇ ਤੇ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਕਣਕ ਦੇ ਹੋਏ ਨੁਕਸਾਨ ਦੀ ਪੂਰਤੀ ਲਈ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ।  ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਨੂੰ ਮੁਆਵਜ਼ਾ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਕਿਸਾਨ ਆਗੂ ਗੁਰਲਾਲ ਸਿੰਘ ਮਾਨ, ਡਾ.ਕੰਵਰਦਲੀਪ ਸਿੰਘ, ਬਲਦੇਵ ਸਿੰਘ ਬੱਗਾ, ਬਾਜ ਸਿੰਘ ਸਾਰੰਗੜਾ, ਸਵਿੰਦਰ ਸਿੰਘ ਰੂਪੋਵਾਲੀ, ਸੰਤੋਖ ਸਿੰਘ ਬੁਤਾਲਾ, ਲਖਵਿੰਦਰ ਸਿੰਘ ਡਾਲਾ, ਕੁਲਬੀਰ ਸਿੰਘ ਲੋਪੋਕੇ, ਕੁਲਜੀਤ ਸਿੰਘ ਕਾਲੇ ਘਣੁਪੁਰ, ਸੁਖਦੇਵ ਸਿੰਘ ਚਾਟੀਵਿੰਡ ਆਦਿ ਆਗੂ ਵੀ ਵਫ਼ਦ ਹਾਜ਼ਰ ਸਨ। ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਪਟਿਆਲਾ 'ਚ ਕੈਂਡਲ ਮਾਰਚ ਕੱਢਿਆ

Related Post