ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ 5 ਅਕਤੂਬਰ ਤੱਕ ਵਧਾਉਣ ਦਾ ਐਲਾਨ

By  Shanker Badra October 1st 2020 05:34 PM

ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ 5 ਅਕਤੂਬਰ ਤੱਕ ਵਧਾਉਣ ਦਾ ਐਲਾਨ:ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹੁਣ ਫ਼ਿਰ ਪੰਜਾਬ ‘ਚ ਰੇਲ ਰੋਕੋ ਅੰਦੋਲਨ ਵਧਾਇਆ ਗਿਆ ਹੈ।

ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ 5 ਅਕਤੂਬਰ ਤੱਕ ਵਧਾਉਣ ਦਾ ਐਲਾਨ

ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਹੁਣ 5 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ। ਇਸ ਤੋਂ ਪਹਿਲਾਂ 26 ਸਤੰਬਰ , 29 ਸਤੰਬਰ , ਫ਼ਿਰ 2 ਅਕਤੂਬਰ ਤੱਕ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਸੀ। 24 ਸਤੰਬਰ ਤੋਂ ਰੇਲ ਟਰੈਕ ‘ਤੇ ਕਿਸਾਨ ਡਟੇ ਹਨ।

ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ 5 ਅਕਤੂਬਰ ਤੱਕ ਵਧਾਉਣ ਦਾ ਐਲਾਨ

ਦੱਸ ਦੇਈਏ ਕਿ ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਹਨਾਂ ਬਿੱਲਾਂ ‘ਤੇ ਦਸਤਖ਼ਤ ਕਰ ਦਿੱਤੇ ਹਨ। ਜਿਸ ਤੋਂ ਬਾਅਦ ਇਹਨਾਂ ਬਿੱਲਾਂ ਨੇ ਕਾਨੂੰਨ ਦਾ ਰੂਪ ਧਾਰਨ ਕਰ ਲਿਆ ਹੈ। ਸਮੂਹ ਕਿਸਾਨ ਜਥੇਬੰਦੀਆਂ ਵਲੋਂ ਸਾਂਝਾ ਸੰਘਰਸ਼ ਕਰਨ ਦਾ ਫੈਸਲਾ ਲਿਆ ਗਿਆ ਹੈ।

ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ 5 ਅਕਤੂਬਰ ਤੱਕ ਵਧਾਉਣ ਦਾ ਐਲਾਨ

ਜ਼ਿਕਰਯੋਗ ਹੈ ਕਿ ਸੂਬੇ ਭਰ ਵਿਚ ਵੱਖ -ਵੱਖ ਥਾਈਂ ਖੇਤੀ ਬਿੱਲਾਂ ਦੇ ਖਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਂਦਾ ਹੈ। ਇਸ ਦੇ ਇਲਾਵਾ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।

-PTCNews

Related Post