ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਸੱਦੇ ਨੂੰ ਨਕਾਰਿਆ, ਭਲਕੇ ਦਿੱਲੀ 'ਚ ਹੋਣੀ ਸੀ ਮੀਟਿੰਗ

By  Shanker Badra October 7th 2020 09:54 AM -- Updated: October 7th 2020 09:55 AM

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਸੱਦੇ ਨੂੰ ਨਕਾਰਿਆ, ਭਲਕੇ ਦਿੱਲੀ 'ਚ ਹੋਣੀ ਸੀ ਮੀਟਿੰਗ:ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੁੱਧ ਰੋਸ ਵਜੋਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਪੰਜਾਬ ਭਰ ਵਿਚ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨ ਰੇਲ ਪੱਟੜੀਆਂ ਅਤੇ ਸੜਕਾਂ ‘ਤੇ ਡਟੇ ਹੋਏ ਹਨ ਅਤੇ ਅਣਮਿੱਥੇ ਸਮੇਂ ਲਈ ਧਰਨੇ ਲੱਗੇ ਹੋਏ ਹਨ। ਖੇਤੀ ਕਾਨੂੰਨਾਂ ਖਿਲਾਫ਼ ਡਟੇ ਕਿਸਾਨਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚ ਗਈ ਹੈ।

ਦਰਅਸਲ ਕਿਸਾਨਾਂ ਦੇ ਵਧਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਕਿਸਾਨ ਲੀਡਰਾਂ ਨੂੰ ਗੱਲਬਾਤ ਲਈ ਨਿਓਤਾ ਦਿੱਤਾ ਗਿਆ ਹੈ। ਕੇਂਦਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਨਵੇਂ ਬਣੇ ਖੇਤੀ ਕਾਨੂੰਨਾਂ ਤੇ ਗੱਲਬਾਤ ਕਰਨ ਲਈ ਬੁਲਾਇਆ ਗਿਆ ਹੈ ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਸਰਕਾਰ ਦੀ ਮੀਟਿੰਗ 'ਚ ਨਾ ਜਾਣ ਦਾ ਐਲਾਨ ਕੀਤਾ ਗਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਸੱਦੇ ਨੂੰ ਨਕਾਰਿਆ, ਭਲਕੇ ਦਿੱਲੀ 'ਚ ਹੋਣੀ ਸੀ ਮੀਟਿੰਗ

ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਸੱਦੇ ਨੂੰ ਨਕਾਰਿਆ ਹੈ। ਕੇਂਦਰ ਨੇ ਕੱਲ ਦਿੱਲੀ 'ਚ ਮੀਟਿੰਗ ਲਈ ਸੱਦਾ ਦਿੱਤਾ ਸੀ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦੇ 'ਤੇ ਗੰਭੀਰ ਨਹੀਂ ਹੈ ਅਤੇ ਬਾਕੀ ਜਥੇਬੰਦੀਆਂ ਨੂੰ ਨਾ ਸੱਦਣਾ ਇੱਕ ਸਾਜਿਸ਼ ਵੱਲ ਇਸ਼ਾਰਾ ਕਰ ਰਿਹਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਸੱਦੇ ਨੂੰ ਨਕਾਰਿਆ, ਭਲਕੇ ਦਿੱਲੀ 'ਚ ਹੋਣੀ ਸੀ ਮੀਟਿੰਗ

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਮੋਦੀ ਨੂੰ ਗੁੰਮਰਾਹ ਕਰ ਰਹੇ ਹਨ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੀਟਿੰਗ ਵਿੱਚ ਨਾ ਜਾਣ ਦਾ ਫ਼ੈਸਲਾ ਲਿਆ ਹੈ। ਇਸ ਦੇ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਿਆਣਾ ਸਰਕਾਰ ਦੇ ਖਿਲਾਫ ਬਾਅਦ ਦੁਪਹਿਰ 2 ਵਜੇ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਸੱਦੇ ਨੂੰ ਨਕਾਰਿਆ, ਭਲਕੇ ਦਿੱਲੀ 'ਚ ਹੋਣੀ ਸੀ ਮੀਟਿੰਗ

ਦੱਸ ਦੇਈਏ ਕਿ ਕੇਂਦਰ ਵੱਲੋਂ ਨਵੇਂ ਬਣਾਏ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਸੰਘਰਸ਼ ਦੀ ਅਗਲੀ ਰੂਪ ਰੇਖਾ ਦਾ ਐਲਾਨ ਅੱਜ ਦੁਪਹਿਰ ਕੀਤਾ ਜਾਵੇਗਾ। ਇਹਨਾਂ ਜਥੇਬੰਦੀਆਂ ਨੇ ਇਥੇ ਕਿਸਾਨ ਭਵਨ ਵਿਚ ਮੀਟਿੰਗ ਰੱਖੀ ਹੈ ,ਜਿਸ ਮਗਰੋਂ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਕਰ ਕੇ ਆਪਣੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

-PTCNews

Related Post