ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲਵੇ ਲਾਈਨ ‘ਤੇ ਧਰਨਾ 23ਵੇਂ ਦਿਨ ਵੀ ਜਾਰੀ

By  Shanker Badra October 16th 2020 02:02 PM

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲਵੇ ਲਾਈਨ ‘ਤੇ ਧਰਨਾ 23ਵੇਂ ਦਿਨ ਵੀ ਜਾਰੀ:ਜੰਡਿਆਲਾ ਗੁਰੂ : ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਕਿਸਾਨ ਖੇਤੀਬਾੜੀ ਸੁਧਾਰ ਕਾਨੂੰਨਾਂ ਖ਼ਿਲਾਫ਼ ਆਪਣੇ ਪਰਿਵਾਰਾਂ ਸਮੇਤ ਰਿਲਾਇੰਸ ਦੇ ਪੈਟਰੋਲ ਪੰਪ, ਟੋਲ ਪਲਾਜ਼ਿਆਂ ਤੇ ਰੇਲਵੇਂ ਲਾਈਨਾਂ 'ਤੇ ਧਰਨਾ ਲਗਾ ਕੇ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਦਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ‘ਤੇ ਪਿੰਡ ਦੇਵੀਦਾਸਪੁਰਾ ਵਿਖੇ ਚੱਲ ਰਿਹਾ ਪੱਕਾ ਮੋਰਚਾ ਅੱਜ 23ਵੇਂ ਦਿਨ ਵੀ ਜਾਰੀ ਹੈ।

Kisan Mazdoor Sangharsh Committee's Protest Against Farm Laws Enters 23th Day ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲਵੇ ਲਾਈਨ ‘ਤੇ ਧਰਨਾ 23ਵੇਂ ਦਿਨ ਵੀ ਜਾਰੀ

ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਰੇਲਵੇਂ ਲਾਈਨ 'ਤੇ ਧਰਨਾ ਲਾਇਆ ਗਿਆ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਰੇਲਵੇ ਲਾਈਨ ‘ਤੇ ਡਟੇ ਹੋਏ ਹਨ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਧਰਨਿਆਂ ਵਿੱਚ ਬੱਚੇ ਅਤੇ ਔਰਤਾਂ ਵੀ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰੀਆਂ ਹੋਈਆਂ ਹਨ। ਇਸ ਦੌਰਾਨ ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਵੱਡੀ ਤਾਦਾਦ ਵਿਚ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਨਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ।

Kisan Mazdoor Sangharsh Committee's Protest Against Farm Laws Enters 23th Day ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲਵੇ ਲਾਈਨ ‘ਤੇ ਧਰਨਾ 23ਵੇਂ ਦਿਨ ਵੀ ਜਾਰੀ

ਉਨ੍ਹਾਂ ਨੇ ਦੱਸਿਆ ਕਿ ਮੰਗਾਂ ਨਾਂ ਮੰਨੇ ਜਾਣ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅਣਮਿੱਥੇ ਸਮੇਂ ਲਈ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਵਿਚ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।ਇਸ ਮੌਕੇ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਸਾਨ ਮਾਰੂ ਆਰਡੀਨੈਂਸ ਤੁਰੰਤ ਰੱਦ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ ਹੈ।

Kisan Mazdoor Sangharsh Committee's Protest Against Farm Laws Enters 23th Day ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲਵੇ ਲਾਈਨ ‘ਤੇ ਧਰਨਾ 23ਵੇਂ ਦਿਨ ਵੀ ਜਾਰੀ

ਓਧਰ ਦੂਜੇ ਪਾਸੇ 29 ਕਿਸਾਨ ਜਥੇਬੰਦੀਆਂ ਵੱਲੋਂ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਟੋਲ ਪਲਾਜ਼ਾ ਤੇ ਪੈਟਰੋਲ ਪੰਪਾਂ ਦਾ ਘਿਰਾਓ ਜਾਰੀ ਰਹੇਗਾ। ਇਸ ਦੇ ਨਾਲ ਹੀ ਭਾਜਪਾ ਆਗੂਆਂ ਦੇ ਘਿਰਾਓ ਜਾਰੀ ਰਹਿਣਗੇ। 17 ਅਕਤੂਬਰ ਨੂੰ ਮੋਦੀ ਦੇ ਸਾਰੇ ਪੰਜਾਬ ਵਿੱਚ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਗੱਲਬਾਤ ਲਈ ਦਿੱਲੀ ਨਹੀਂ ਜਾਵਾਂਗੇ , ਸਿਰਫ਼ ਅੰਦੋਲਨ ਕਰਨ ਲਈ ਦਿੱਲੀ ਜਾਵਾਂਗੇ। 20 ਅਕਤੂਬਰ ਨੂੰ ਮੁੜ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

-PTCNews

Related Post