ਤਿੰਨ ਸਾਲ ਮਗਰੋਂ ਲੱਗੇਗਾ ਖੇਤੀਬਾੜੀ ਯੂਨੀਵਰਸਿਟੀ 'ਚ ਕਿਸਾਨ ਮੇਲਾ, ਤਿਆਰੀਆਂ ਮੁਕੰਮਲ

By  Ravinder Singh September 21st 2022 03:28 PM

ਲੁਧਿਆਣਾ : ਤਿੰਨ ਸਾਲ ਬਾਅਦ ਇਸ ਵਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਿਸਾਨ ਮੇਲਾ ਲੱਗੇਗਾ। ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੇਲੇ ਵਿਚ ਸ਼ਿਰਕਤ ਕਰ ਸਕਦੇ ਹਨ। ਕੋਰੋਨਾ ਮਹਾਮਾਰੀ ਤੋਂ ਬਾਅਦ ਕਈ ਸਾਲ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਕਿਸਾਨ ਮੇਲਾ ਲੱਗਣ ਜਾ ਰਿਹਾ ਹੈ ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 23 ਤੇ 24 ਸਤੰਬਰ ਨੂੰ ਕਿਸਾਨ ਮੇਲੇ ਲਗਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੇਲੇ ਵਿਚ ਸ਼ਿਰਕਤ ਕਰਨ ਦੀ ਸੰਭਾਵਨਾ ਹੈ। ਤਿੰਨ ਸਾਲ ਮਗਰੋਂ ਲੱਗੇਗਾ ਖੇਤੀਬਾੜੀ ਯੂਨੀਵਰਸਿਟੀ 'ਚ ਕਿਸਾਨ ਮੇਲਾ, ਤਿਆਰੀਆਂ ਮੁਕੰਮਲਇਸ ਵਾਰ ਕਿਸਾਨ ਮੇਲੇ ਨੂੰ ਲੈਕੇ ਕਿਸਾਨ ਵੀਰਾਂ ਵਿਚ ਕਾਫੀ ਉਤਸ਼ਾਹ ਹੈ ਕਿਉਂਕਿ ਕੋਰੋਨਾ ਮਹਾਮਾਰੀ ਕਰਕੇ ਕਾਫੀ ਲੰਮੇਂ ਸਮੇਂ ਤੋਂ ਕਿਸਾਨ ਮੇਲਾ online ਚੱਲ ਰਿਹਾ ਸੀ ਜਿਸ ਕਰਕੇ ਕਿਸਾਨ ਬਹੁਤੀ ਵੱਡੀ ਤਦਾਦ ਵਿਚ ਮੇਲੇ ਦਾ ਫਾਇਦਾ ਨਹੀਂ ਚੁੱਕ ਸਕੇ ਸਨ ਪਰ ਹੁਣ ਇਸ ਵਾਰ 2 ਦਿਨ ਲਈ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਲੱਗ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨੂੰ ਨਵੀਂ ਖੇਤੀ ਤਕਨੀਕਾਂ ਨਵੀਂਆਂ ਮਸ਼ੀਨਾਂ ਤੇ ਖੇਤੀ ਦੇ ਵਿਚ ਹੋ ਰਹੀਆਂ ਨਵੀਂਆਂ ਕਾਢਾਂ ਨੂੰ ਲੈ ਕੇ ਇਸ ਮੇਲੇ ਰਾਹੀਂ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਦੋ ਦਿਨ ਯੂਨੀਵਰਸਿਟੀ ਵਿਚ ਲੱਗਣ ਵਾਲੇ ਇਸ ਮੇਲੇ ਵਿਚ ਜ਼ਰੂਰ ਹਿੱਸਾ ਲੈਣ ਤਾਂ ਜੋ ਖੇਤੀ ਦੀ ਆਧੁਨਿਕਤਾ ਤੋਂ ਜਾਣੂ ਹੋ ਸਕਣ। ਇਹ ਵੀ ਪੜ੍ਹੋ : ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਬਰਖਾਸਤ ਕੀਤਾ ਜਾਵੇ : ਰਾਣਾ ਕੇਪੀ ਸਿੰਘ ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਜਿੱਥੇ ਚੌਗਿਰਦੇ ਦਾ ਨੁਕਸਾਨ ਹੁੰਦਾ ਹੈ ਉਥੇ ਹੀ ਜ਼ਮੀਨ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਕਈ ਉਪਕਰਨਾਂ ਦੀ ਸਿਫਾਰਿਸ਼ ਕੀਤੀ ਗਈ ਹੈ ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਦਾ ਨਿਬੇੜਾ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ ਇਸ ਸਬੰਧੀ ਕਿਸਾਨਾਂ ਨੂੰ ਵੀ ਸਾਥ ਦੇਣ ਦੀ ਲੋੜ ਹੈ। -PTC News  

Related Post