378 ਦਿਨਾਂ ਬਾਅਦ ਕਿਸਾਨ ਮੋਰਚਾ ਫਤਹਿ , 11 ਦਸੰਬਰ ਨੂੰ ਦਿੱਲੀ ਤੋਂ ਪੰਜਾਬ ਤੱਕ ਹੋਵੇਗਾ ਫਤਿਹ ਮਾਰਚ

By  Shanker Badra December 9th 2021 02:54 PM -- Updated: December 9th 2021 03:12 PM

ਨਵੀਂ ਦਿੱਲੀ : ਦਿੱਲੀ ਬਾਰਡਰ 'ਤੇ ਇੱਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਅੱਜ ਸ਼ਾਮ ਨੂੰ ਖ਼ਤਮ ਹੋ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੀ ਆਪਸੀ ਸਹਿਮਤੀ ਤੋਂ ਬਾਅਦ ਘਰ ਵਾਪਸੀ ਦਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਕੇਸ ਵਾਪਸੀ ਸਮੇਤ ਹੋਰ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਨ ਲਈ ਅਧਿਕਾਰਤ ਪੱਤਰ ਵੀ ਕਿਸਾਨ ਜਥੇਬੰਦੀਆਂ ਨੂੰ ਭੇਜ ਦਿੱਤਾ ਹੈ। SKM announced to end the farmer protest ਸੰਯੁਕਤ ਕਿਸਾਨ ਮੋਰਚੇ ਨੇ ਦੱਸਿਆ ਕਿ 11 ਦਸੰਬਰ ਨੂੰ ਦਿੱਲੀ ਤੋਂ ਪੰਜਾਬ ਤੱਕ ਫਤਿਹ ਮਾਰਚ ਹੋਵੇਗਾ। ਸਿੰਘੂ ਅਤੇ ਟਿੱਕਰੀ ਬਾਰਡਰ ਤੋਂ ਕਿਸਾਨ ਇਕੱਠੇ ਪੰਜਾਬ ਲਈ ਰਵਾਨਾ ਹੋਣਗੇ। 13 ਦਸੰਬਰ ਨੂੰ ਪੰਜਾਬ ਦੀਆਂ 32 ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣਗੇ। ਇਸ ਦੇ ਨਾਲ ਹੀ 15 ਦਸੰਬਰ ਤੋਂ ਪੰਜਾਬ ਦੇ ਟੋਲ ਪਲਾਜ਼ਾ 'ਤੇ ਖੜ੍ਹੇ ਕਿਸਾਨਾਂ ਨੂੰ ਵੀ ਹਟਾ ਦਿੱਤਾ ਜਾਵੇਗਾ। [caption id="attachment_556721" align="aligncenter" width="296"] 378 ਦਿਨਾਂ ਬਾਅਦ ਕਿਸਾਨ ਮੋਰਚਾ ਫਤਹਿ , 11 ਦਸੰਬਰ ਨੂੰ ਦਿੱਲੀ ਤੋਂ ਪੰਜਾਬ ਤੱਕ ਹੋਵੇਗਾ ਫਤਿਹ ਮਾਰਚ[/caption] ਕਿਸਾਨ ਆਗੂ ਬਲਵੀਰ ਰਾਜੇਵਾਲ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਝੁਕਾ ਕੇ ਵਾਪਸ ਜਾ ਰਹੇ ਹਾਂ। ਉਨ੍ਹਾਂ ਦੱਸਿਆ ਕਿ 15 ਜਨਵਰੀ ਨੂੰ ਕਿਸਾਨ ਮੋਰਚੇ ਦੀ ਇੱਕ ਹੋਰ ਮੀਟਿੰਗ ਹੋਵੇਗੀ, ਜਿਸ ਵਿੱਚ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹਰ ਮਹੀਨੇ ਐਸ.ਕੇ.ਐਮ ਦੀ ਮੀਟਿੰਗ ਹੋਵੇਗੀ। ਜੇਕਰ ਸਰਕਾਰ ਖੱਬੇ ਜਾਂ ਸੱਜੇ ਹੁੰਦੀ ਹੈ ਤਾਂ ਮੁੜ ਅੰਦੋਲਨ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ। [caption id="attachment_556715" align="aligncenter" width="300"]Farmers call off 15-month-long protest, to start vacating Delhi borders 378 ਦਿਨਾਂ ਬਾਅਦ ਕਿਸਾਨ ਮੋਰਚਾ ਫਤਹਿ , 11 ਦਸੰਬਰ ਨੂੰ ਦਿੱਲੀ ਤੋਂ ਪੰਜਾਬ ਤੱਕ ਹੋਵੇਗਾ ਫਤਿਹ ਮਾਰਚ[/caption] ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਨੇ ਵੀ 'ਘਰ ਵਾਪਸੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਿਛਲੇ ਇਕ ਸਾਲ ਤੋਂ ਸਿੰਘੂ , ਟਿਕਰੀ ਬਾਰਡਰ 'ਤੇ ਡਟੇ ਕਿਸਾਨ ਹੁਣ ਵਾਪਸ ਪਰਤ ਰਹੇ ਹਨ। ਕਿਸਾਨਾਂ ਨੇ ਬਾਰਡਰ 'ਤੇ ਬਣੇ ਆਪਣੇ ਟੈਂਟ ਪੁੱਟਣੇ ਸ਼ੁਰੂ ਕਰ ਦਿੱਤੇ ਹਨ ਅਤੇ ਟਰੱਕਾਂ ਅਤੇ ਟਰੈਕਟਰਾਂ 'ਚ ਤਰਪਾਲਾਂ, ਬਿਸਤਰੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਹਨ, ਇਸ ਲਈ ਹੁਣ ਉਹ ਵਾਪਸ ਪਰਤ ਰਹੇ ਹਨ। [caption id="attachment_556723" align="aligncenter" width="300"] 378 ਦਿਨਾਂ ਬਾਅਦ ਕਿਸਾਨ ਮੋਰਚਾ ਫਤਹਿ , 11 ਦਸੰਬਰ ਨੂੰ ਦਿੱਲੀ ਤੋਂ ਪੰਜਾਬ ਤੱਕ ਹੋਵੇਗਾ ਫਤਿਹ ਮਾਰਚ[/caption] ਇਨ੍ਹਾਂ ਮੁੱਦਿਆਂ 'ਤੇ ਬਣੀ ਸਹਿਮਤੀ MSP : ਕੇਂਦਰ ਸਰਕਾਰ ਇੱਕ ਕਮੇਟੀ ਬਣਾਏਗੀ, ਜਿਸ ਵਿੱਚ ਸੰਯੁਕਤ ਕਿਸਾਨਮੋਰਚੇ ਦੇ ਨੁਮਾਇੰਦਿਆਂ ਨੂੰ ਲਿਆ ਜਾਵੇਗਾ। ਜਿਨ੍ਹਾਂ ਫ਼ਸਲਾਂ 'ਤੇ ਇਸ ਵੇਲੇ MSP ਮਿਲ ਰਹੀ ਹੈ, ਉਹ ਜਾਰੀ ਰਹੇਗੀ। ਘੱਟੋ-ਘੱਟ ਸਮਰਥਨ ਮੁੱਲ 'ਤੇ ਕੀਤੀ ਗਈ ਖਰੀਦ ਦੀ ਰਕਮ ਨੂੰ ਵੀ ਘੱਟ ਨਹੀਂ ਕੀਤਾ ਜਾਵੇਗਾ। ਕੇਸ ਵਾਪਿਸ : ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰ ਕੇਸ ਵਾਪਸ ਲੈਣ ਲਈ ਸਹਿਮਤ ਹੋ ਗਏ ਹਨ। ਰੇਲਵੇ ਵੱਲੋਂ ਦਿੱਲੀ ਅਤੇ ਹੋਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਦਰਜ ਕੀਤੇ ਕੇਸ ਵੀ ਤੁਰੰਤ ਵਾਪਸ ਕੀਤੇ ਜਾਣਗੇ। ਮੁਆਵਜ਼ਾ : ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਮੁਆਵਜ਼ੇ 'ਤੇ ਸਹਿਮਤੀ ਬਣੀ ਹੈ। ਪੰਜਾਬ ਸਰਕਾਰ ਵਾਂਗ ਇੱਥੇ ਵੀ 5 ਲੱਖ ਦਾ ਮੁਆਵਜ਼ਾ ਦਿੱਤਾ ਜਾਵੇਗਾ। ਕਿਸਾਨ ਅੰਦੋਲਨ ਵਿੱਚ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਬਿਜਲੀ ਬਿੱਲ : ਸਰਕਾਰ ਬਿਜਲੀ ਸੋਧ ਬਿੱਲ ਨੂੰ ਸਿੱਧਾ ਸੰਸਦ ਵਿੱਚ ਨਹੀਂ ਲੈ ਕੇ ਜਾਵੇਗੀ। ਪਹਿਲਾਂ ਕਿਸਾਨਾਂ ਤੋਂ ਇਲਾਵਾ ਸਾਰੀਆਂ ਸਬੰਧਤ ਧਿਰਾਂ ਨਾਲ ਗੱਲਬਾਤ ਕੀਤੀ ਜਾਵੇਗੀ। ਪ੍ਰਦੂਸ਼ਣ ਕਾਨੂੰਨ : ਕਿਸਾਨਾਂ ਨੂੰ ਪ੍ਰਦੂਸ਼ਣ ਕਾਨੂੰਨ ਬਾਰੇ ਧਾਰਾ 15 ਤੋਂ ਇਤਰਾਜ਼ ਸੀ। ਜਿਸ ਵਿੱਚ ਕਿਸਾਨਾਂ ਨੂੰ ਕੈਦ ਨਹੀਂ ਸਗੋਂ ਜੁਰਮਾਨੇ ਦੀ ਵਿਵਸਥਾ ਹੈ। ਇਸ ਨੂੰ ਕੇਂਦਰ ਸਰਕਾਰ ਹਟਾ ਦੇਵੇਗੀ। -PTCNews

Related Post