ਅੰਦੋਲਨ ਤੋਂ ਪਰਤਣ ਵਾਲੇ ਕਿਸਾਨਾਂ ਦਾ ਹੋਵੇਗਾ ਨਿੱਘਾ ਸਵਾਗਤ, ਪਿੰਡਾਂ ਵਿੱਚ ਚੱਲ ਰਹੀਆਂ ਹਨ ਤਿਆਰੀਆਂ

By  Shanker Badra December 10th 2021 03:40 PM

ਚੰਡੀਗੜ੍ਹ : ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਇੱਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਖ਼ਤਮ ਹੋ ਗਿਆ ਹੈ। ਕਿਸਾਨ ਇੱਕ ਸਾਲ ਦੇ ਲੰਬੇ ਅੰਦੋਲਨ ਤੋਂ ਬਾਅਦ ਘਰ ਪਰਤਣਗੇ, ਇਸ ਲਈ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਪਿੰਡਾਂ ਵਿੱਚ ਕਿਸਾਨਾਂ ਦੇ ਸਵਾਗਤ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੰਜਾਬ ਦੇ ਕਈ ਪਿੰਡ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਇੱਕ ਸਾਲ ਦੇ ਅੰਦੋਲਨ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਰਹੇ ਕਿਸਾਨਾਂ ਦਾ ਸਵਾਗਤ ਕਰਨ ਦੀ ਤਿਆਰੀ ਕਰ ਰਹੇ ਹਨ। [caption id="attachment_557141" align="aligncenter" width="300"] ਅੰਦੋਲਨ ਤੋਂ ਪਰਤਣ ਵਾਲੇ ਕਿਸਾਨਾਂ ਦਾ ਹੋਵੇਗਾ ਨਿੱਘਾ ਸਵਾਗਤ, ਪਿੰਡਾਂ ਵਿੱਚ ਚੱਲ ਰਹੀਆਂ ਹਨ ਤਿਆਰੀਆਂ[/caption] ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ’ਤੇ ਇੱਕ ਸਾਲ ਤੱਕ ਚੱਲੇ ਅੰਦੋਲਨ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਰਹੇ ਕਿਸਾਨਾਂ ਦੇ ਸੁਆਗਤ ਲਈ ਪੰਜਾਬ ਦੇ ਕਈ ਪਿੰਡਾਂ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ.) ਵੱਲੋਂ ਵੀਰਵਾਰ ਨੂੰ ਅੰਦੋਲਨ ਖ਼ਤਮ ਕਰਨ ਦੇ ਐਲਾਨ ਤੋਂ ਬਾਅਦ ਘਰ ਪਰਤਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। [caption id="attachment_557140" align="aligncenter" width="300"] ਅੰਦੋਲਨ ਤੋਂ ਪਰਤਣ ਵਾਲੇ ਕਿਸਾਨਾਂ ਦਾ ਹੋਵੇਗਾ ਨਿੱਘਾ ਸਵਾਗਤ, ਪਿੰਡਾਂ ਵਿੱਚ ਚੱਲ ਰਹੀਆਂ ਹਨ ਤਿਆਰੀਆਂ[/caption] ਮਿਲੀ ਜਾਣਕਾਰੀ ਮੋਹਾਲੀ ਜ਼ਿਲ੍ਹੇ ਦੇ ਪਿੰਡ ਚਿੱਲਾ ਦੀ ਆਬਾਦੀ 2 ਹਜ਼ਾਰ ਦੇ ਕਰੀਬ ਹੈ ਅਤੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਪਿੰਡ ਵਾਸੀਆਂ ਨੇ ਅੰਦੋਲਨ ਵਿੱਚ ਹਿੱਸਾ ਲਿਆ ਸੀ। ਸਥਾਨਕ ਨਿਵਾਸੀਆਂ ਨੇ ਕਿਹਾ, "ਅਸੀਂ ਉਨ੍ਹਾਂ ਕਿਸਾਨਾਂ ਦਾ ਪਿੰਡ ਵਾਪਸ ਆਉਣ 'ਤੇ ਸਨਮਾਨ ਕਰਾਂਗੇ। ਉਨ੍ਹਾਂ ਦੱਸਿਆ ਕਿ ਸਿੰਘੂ ਬਾਰਡਰ ’ਤੇ ਧਰਨੇ ’ਚ ਪਿੰਡ ਦੇ 50-60 ਲੋਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਟਰਾਫੀ ਅਤੇ ਸ਼ਾਲ ਦੇ ਕੇ ਸਨਮਾਨਿਤ ਕਰਾਂਗੇ। ਉਨ੍ਹਾਂ ਕਿਹਾ ਕਿ ਉਸ ਦੇ ਪਿੰਡ ਦੇ ਚਾਰ ਲੋਕਾਂ ਨੇ ਪ੍ਰਦਰਸ਼ਨ ਵਾਲੀ ਥਾਂ 'ਤੇ ਇਕ ਸਾਲ ਬਿਤਾਇਆ। [caption id="attachment_557138" align="aligncenter" width="300"] ਅੰਦੋਲਨ ਤੋਂ ਪਰਤਣ ਵਾਲੇ ਕਿਸਾਨਾਂ ਦਾ ਹੋਵੇਗਾ ਨਿੱਘਾ ਸਵਾਗਤ, ਪਿੰਡਾਂ ਵਿੱਚ ਚੱਲ ਰਹੀਆਂ ਹਨ ਤਿਆਰੀਆਂ[/caption] ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਔਰਤਾਂ ਅਤੇ ਬੱਚਿਆਂ ਨੂੰ ਵੀ ਸਨਮਾਨਿਤ ਕਰਨਗੇ ਜੋ ਹਰ ਰੋਜ਼ ਟ੍ਰੈਫਿਕ ਸਿਗਨਲਾਂ 'ਤੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਝੰਡੇ ਚੁੱਕ ਕੇ ਖੜ੍ਹੇ ਹੁੰਦੇ ਹਨ। ਇਸੇ ਤਰ੍ਹਾਂ ਸੂਬੇ ਵਿੱਚ ਕਈ ਥਾਵਾਂ ’ਤੇ ਪਿੰਡ ਵਾਸੀਆਂ ਨੇ ਘਰ ਵਾਪਸੀ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਦੀ ਵਿਉਂਤਬੰਦੀ ਕੀਤੀ ਹੈ। ਪੰਜਾਬ ਦੇ ਕਈ ਕਿਸਾਨਾਂ ਨੇ ਅੰਦੋਲਨ ਨੂੰ ਸਮਰਥਨ ਦੇਣ ਲਈ ਹਰਿਆਣਾ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। [caption id="attachment_557137" align="aligncenter" width="300"] ਅੰਦੋਲਨ ਤੋਂ ਪਰਤਣ ਵਾਲੇ ਕਿਸਾਨਾਂ ਦਾ ਹੋਵੇਗਾ ਨਿੱਘਾ ਸਵਾਗਤ, ਪਿੰਡਾਂ ਵਿੱਚ ਚੱਲ ਰਹੀਆਂ ਹਨ ਤਿਆਰੀਆਂ[/caption] ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਘਰ ਵਾਪਸੀ ਕਰ ਰਹੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਲੋਕਾਂ ਨੇ ਤਿਆਰੀਆਂ ਕਰ ਲਈਆਂ ਹਨ। ਲੱਖੋਵਾਲ ਨੇ ਕਿਹਾ ਕਿ ਕੁਝ ਕਿਸਾਨਾਂ ਨੇ ਸਿੰਘੂ ਸਰਹੱਦ 'ਤੇ ਇਕ ਸਾਲ ਤੋਂ ਵੱਧ ਸਮਾਂ ਬਿਤਾਇਆ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਕਿਹਾ ਕਿ ਕਿਸਾਨ 11 ਦਸੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਨਾਲ ਲੱਗਦੇ ਧਰਨੇ ਵਾਲੇ ਸਥਾਨਾਂ ਤੋਂ ਵਾਪਸ ਪਰਤਣਗੇ। ਉਨ੍ਹਾਂ ਦਾ ਪਿੰਡਾਂ ਵਿੱਚ ਸਵਾਗਤ ਕੀਤਾ ਜਾਵੇਗਾ। -PTCNews

Related Post